3‘ਤੇਰੀ ਚਾਂਦੀ ਅਤੇ ਸੋਨਾ ਮੇਰੇ ਹਨ ਅਤੇ ਤੁਹਾਡੀਆਂ ਪਤਨੀਆਂ ਅਤੇ ਬੱਚਿਆਂ ਵਿੱਚੋਂ ਸਭ ਤੋਂ ਵਧੀਆ ਮੇਰੇ ਹਨ।’ ”
4ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ, “ਜਿਵੇਂ ਤੁਸੀਂ ਆਖਦੇ ਹੋ, ਹੇ ਮੇਰੇ ਸੁਆਮੀ, ਹੇ ਮੇਰੇ ਪਾਤਸ਼ਾਹ। ਮੈਂ ਅਤੇ ਮੇਰੇ ਕੋਲ ਜੋ ਕੁਝ ਹੈ ਉਹ ਤੁਹਾਡਾ ਹੈ।”
5ਸੰਦੇਸ਼ਵਾਹਕਾਂ ਨੇ ਫੇਰ ਆ ਕੇ ਆਖਿਆ, “ਬਨ-ਹਦਦ ਇਹ ਆਖਦਾ ਹੈ, ‘ਕਿ ਤੂੰ ਆਪਣਾ ਚਾਂਦੀ, ਸੋਨਾ, ਇਸਤਰੀਆਂ ਅਰ ਬਾਲ ਬੱਚੇ ਮੈਨੂੰ ਦੇ ਦੇਹ।
6ਪਰ ਹੁਣ ਮੈਂ ਕੱਲ੍ਹ ਇਸੇ ਵੇਲੇ ਆਪਣਿਆਂ ਟਹਿਲੂਆਂ ਨੂੰ ਤੇਰੇ ਕੋਲ ਘੱਲਾਂਗਾ ਅਤੇ ਉਹ ਤੇਰੇ ਮਹਿਲ ਦੀ ਅਤੇ ਤੇਰੇ ਟਹਿਲੂਆਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਇਸ ਤਰ੍ਹਾਂ ਹੋਵੇਗਾ ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਹੈ ਉਹ ਆਪਣੇ ਹੱਥ ਵਿੱਚ ਚੁੱਕ ਕੇ ਲੈ ਜਾਣਗੇ।’ ”
7ਇਸਰਾਏਲ ਦੇ ਪਾਤਸ਼ਾਹ ਨੇ ਦੇਸ਼ ਦੇ ਸਾਰੇ ਬਜ਼ੁਰਗਾਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਕਿਹਾ, “ਵੇਖੋ, ਇਹ ਆਦਮੀ ਕਿਵੇਂ ਬੁਰਿਆਈ ਕਰਨਾ ਚਾਹੁੰਦਾ ਹੈ! ਉਸਨੇ ਮੇਰੀਆਂ ਪਤਨੀਆਂ ਅਤੇ ਮੇਰੇ ਬੱਚੇ, ਮੇਰਾ ਚਾਂਦੀ ਸੋਨਾ ਮੰਗਿਆ, ਮੈਂ ਉਸਨੂੰ ਇਨਕਾਰ ਨਹੀਂ ਕੀਤਾ।”