1 ਰਾਜਿਆਂ 20

ਪਰ ਹੁਣ ਮੈਂ ਕੱਲ੍ਹ ਇਸੇ ਵੇਲੇ ਆਪਣਿਆਂ ਟਹਿਲੂਆਂ ਨੂੰ ਤੇਰੇ ਕੋਲ ਘੱਲਾਂਗਾ ਅਤੇ ਉਹ ਤੇਰੇ ਮਹਿਲ ਦੀ ਅਤੇ ਤੇਰੇ ਟਹਿਲੂਆਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਇਸ ਤਰ੍ਹਾਂ ਹੋਵੇਗਾ ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਹੈ ਉਹ ਆਪਣੇ ਹੱਥ ਵਿੱਚ ਚੁੱਕ ਕੇ ਲੈ ਜਾਣਗੇ।’ ”

1 Kings 20:6 (UKJV) Yet I will send my servants unto you tomorrow about this time, and they shall search yours house, and the houses of your servants; and it shall be, that whatsoever is pleasant in yours eyes, they shall put it in their hand, and take it away.

4ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ, “ਜਿਵੇਂ ਤੁਸੀਂ ਆਖਦੇ ਹੋ, ਹੇ ਮੇਰੇ ਸੁਆਮੀ, ਹੇ ਮੇਰੇ ਪਾਤਸ਼ਾਹ। ਮੈਂ ਅਤੇ ਮੇਰੇ ਕੋਲ ਜੋ ਕੁਝ ਹੈ ਉਹ ਤੁਹਾਡਾ ਹੈ।”

5ਸੰਦੇਸ਼ਵਾਹਕਾਂ ਨੇ ਫੇਰ ਆ ਕੇ ਆਖਿਆ, “ਬਨ-ਹਦਦ ਇਹ ਆਖਦਾ ਹੈ, ‘ਕਿ ਤੂੰ ਆਪਣਾ ਚਾਂਦੀ, ਸੋਨਾ, ਇਸਤਰੀਆਂ ਅਰ ਬਾਲ ਬੱਚੇ ਮੈਨੂੰ ਦੇ ਦੇਹ।

6ਪਰ ਹੁਣ ਮੈਂ ਕੱਲ੍ਹ ਇਸੇ ਵੇਲੇ ਆਪਣਿਆਂ ਟਹਿਲੂਆਂ ਨੂੰ ਤੇਰੇ ਕੋਲ ਘੱਲਾਂਗਾ ਅਤੇ ਉਹ ਤੇਰੇ ਮਹਿਲ ਦੀ ਅਤੇ ਤੇਰੇ ਟਹਿਲੂਆਂ ਦੇ ਘਰਾਂ ਦੀ ਤਲਾਸ਼ੀ ਲੈਣਗੇ ਅਤੇ ਇਸ ਤਰ੍ਹਾਂ ਹੋਵੇਗਾ ਕਿ ਜੋ ਕੁਝ ਤੇਰੀ ਨਿਗਾਹ ਵਿੱਚ ਚੰਗਾ ਹੈ ਉਹ ਆਪਣੇ ਹੱਥ ਵਿੱਚ ਚੁੱਕ ਕੇ ਲੈ ਜਾਣਗੇ।’ ”

7ਇਸਰਾਏਲ ਦੇ ਪਾਤਸ਼ਾਹ ਨੇ ਦੇਸ਼ ਦੇ ਸਾਰੇ ਬਜ਼ੁਰਗਾਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਕਿਹਾ, “ਵੇਖੋ, ਇਹ ਆਦਮੀ ਕਿਵੇਂ ਬੁਰਿਆਈ ਕਰਨਾ ਚਾਹੁੰਦਾ ਹੈ! ਉਸਨੇ ਮੇਰੀਆਂ ਪਤਨੀਆਂ ਅਤੇ ਮੇਰੇ ਬੱਚੇ, ਮੇਰਾ ਚਾਂਦੀ ਸੋਨਾ ਮੰਗਿਆ, ਮੈਂ ਉਸਨੂੰ ਇਨਕਾਰ ਨਹੀਂ ਕੀਤਾ।”

8ਬਜ਼ੁਰਗਾਂ ਅਤੇ ਲੋਕਾਂ ਨੇ ਉੱਤਰ ਦਿੱਤਾ, “ਨਾ ਉਸ ਦੀ ਗੱਲ ਸੁਣੋ ਅਤੇ ਨਾ ਉਸ ਦੀਆਂ ਮੰਗਾਂ ਮੰਨੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.