1 ਰਾਜਿਆਂ 20

ਇਸ ਲਈ ਉਸਨੇ ਬਨ-ਹਦਦ ਦੇ ਸੰਦੇਸ਼ਵਾਹਕਾਂ ਨੂੰ ਜਵਾਬ ਦਿੱਤਾ, “ਮੇਰੇ ਸੁਆਮੀ ਪਾਤਸ਼ਾਹ ਨੂੰ ਆਖੋ, ‘ਤੇਰਾ ਸੇਵਕ ਉਹ ਸਭ ਕੁਝ ਕਰੇਗਾ ਜੋ ਤੁਸੀਂ ਪਹਿਲੀ ਵਾਰ ਮੰਗ ਕੀਤੀ ਸੀ, ਪਰ ਮੈਂ ਇਹ ਮੰਗ ਪੂਰੀ ਨਹੀਂ ਕਰ ਸਕਦਾ।’ ” ਉਹ ਚਲੇ ਗਏ ਅਤੇ ਬਨ-ਹਦਦ ਦਾ ਜਵਾਬ ਵਾਪਸ ਲੈ ਗਏ।

1 Kings 20:9 (UKJV) Wherefore he said unto the messengers of Benhadad, Tell my lord the king, All that you did send in order to your servant at the first I will do: but this thing I may not do. And the messengers departed, and brought him word again.

7ਇਸਰਾਏਲ ਦੇ ਪਾਤਸ਼ਾਹ ਨੇ ਦੇਸ਼ ਦੇ ਸਾਰੇ ਬਜ਼ੁਰਗਾਂ ਨੂੰ ਬੁਲਾਇਆ ਅਤੇ ਉਹਨਾਂ ਨੂੰ ਕਿਹਾ, “ਵੇਖੋ, ਇਹ ਆਦਮੀ ਕਿਵੇਂ ਬੁਰਿਆਈ ਕਰਨਾ ਚਾਹੁੰਦਾ ਹੈ! ਉਸਨੇ ਮੇਰੀਆਂ ਪਤਨੀਆਂ ਅਤੇ ਮੇਰੇ ਬੱਚੇ, ਮੇਰਾ ਚਾਂਦੀ ਸੋਨਾ ਮੰਗਿਆ, ਮੈਂ ਉਸਨੂੰ ਇਨਕਾਰ ਨਹੀਂ ਕੀਤਾ।”

8ਬਜ਼ੁਰਗਾਂ ਅਤੇ ਲੋਕਾਂ ਨੇ ਉੱਤਰ ਦਿੱਤਾ, “ਨਾ ਉਸ ਦੀ ਗੱਲ ਸੁਣੋ ਅਤੇ ਨਾ ਉਸ ਦੀਆਂ ਮੰਗਾਂ ਮੰਨੋ।”

9ਇਸ ਲਈ ਉਸਨੇ ਬਨ-ਹਦਦ ਦੇ ਸੰਦੇਸ਼ਵਾਹਕਾਂ ਨੂੰ ਜਵਾਬ ਦਿੱਤਾ, “ਮੇਰੇ ਸੁਆਮੀ ਪਾਤਸ਼ਾਹ ਨੂੰ ਆਖੋ, ‘ਤੇਰਾ ਸੇਵਕ ਉਹ ਸਭ ਕੁਝ ਕਰੇਗਾ ਜੋ ਤੁਸੀਂ ਪਹਿਲੀ ਵਾਰ ਮੰਗ ਕੀਤੀ ਸੀ, ਪਰ ਮੈਂ ਇਹ ਮੰਗ ਪੂਰੀ ਨਹੀਂ ਕਰ ਸਕਦਾ।’ ” ਉਹ ਚਲੇ ਗਏ ਅਤੇ ਬਨ-ਹਦਦ ਦਾ ਜਵਾਬ ਵਾਪਸ ਲੈ ਗਏ।

10ਤਾਂ ਬਨ-ਹਦਦ ਨੇ ਉਹ ਨੂੰ ਆਖ ਘੱਲਿਆ, “ਕਿ ਜੇ ਸਾਮਰਿਯਾ ਦੀ ਧੂੜ ਉਹਨਾਂ ਲੋਕਾਂ ਲਈ ਜੋ ਮੇਰੇ ਅਧੀਨ ਹਨ ਮੁੱਠ ਭਰਨ ਲਈ ਪੂਰੀ ਹੀ ਹੋਵੇ ਤਾਂ ਦੇਵਤੇ ਮੇਰੇ ਨਾਲ ਅਜਿਹਾ ਹੀ ਕਰਨ ਸਗੋਂ ਇਸ ਨਾਲੋਂ ਵੀ ਵਧੀਕ।”

11ਫੇਰ ਇਸਰਾਏਲ ਦੇ ਪਾਤਸ਼ਾਹ ਨੇ ਉੱਤਰ ਦਿੱਤਾ, “ਕਿ ਉਸ ਨੂੰ ਆਖੋ: ‘ਸ਼ਸਤਰ ਬੰਨ੍ਹਣ ਵਾਲਾ ਸ਼ਸਤਰ ਲਾਹੁਣ ਵਾਲੇ ਜਿੰਨਾ ਹੰਕਾਰ ਨਾ ਕਰੇ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.