1 ਰਾਜਿਆਂ 21

ਜਿਵੇਂ ਹੀ ਈਜ਼ੇਬੇਲ ਨੇ ਸੁਣਿਆ ਕਿ ਨਾਬੋਥ ਨੂੰ ਪੱਥਰਾਂ ਨਾਲ ਮਾਰਿਆ ਗਿਆ ਹੈ, ਉਸਨੇ ਅਹਾਬ ਨੂੰ ਕਿਹਾ, “ਉੱਠ ਅਤੇ ਯਿਜ਼ਰਏਲੀ ਨਾਬੋਥ ਦੇ ਅੰਗੂਰੀ ਬਾਗ਼ ਉੱਤੇ ਕਬਜ਼ਾ ਕਰ ਜੋ ਉਸ ਨੇ ਤੈਨੂੰ ਵੇਚਣ ਤੋਂ ਇਨਕਾਰ ਕੀਤਾ ਸੀ। ਉਹ ਹੁਣ ਜ਼ਿੰਦਾ ਨਹੀਂ ਹੈ, ਪਰ ਮਰ ਗਿਆ ਹੈ।”

1 Kings 21:15 (UKJV) And it came to pass, when Jezebel heard that Naboth was stoned, and was dead, that Jezebel said to Ahab, Arise, take possession of the vineyard of Naboth the Jezreelite, which he refused to give you for money: for Naboth is not alive, but dead.

13ਤਦ ਦੋ ਦੁਸ਼ਟ ਮਨੁੱਖ ਆਏ ਅਤੇ ਉਹ ਦੇ ਸਾਹਮਣੇ ਬੈਠ ਗਏ ਅਤੇ ਲੋਕਾਂ ਦੇ ਸਾਹਮਣੇ ਨਾਬੋਥ ਉੱਤੇ ਦੋਸ਼ ਲਾਏ ਅਤੇ ਕਿਹਾ, “ਨਾਬੋਥ ਨੇ ਪਰਮੇਸ਼ਵਰ ਅਤੇ ਰਾਜੇ ਦੋਹਾਂ ਨੂੰ ਸਰਾਪ ਦਿੱਤਾ ਹੈ।” ਇਸ ਲਈ ਉਹ ਉਸਨੂੰ ਸ਼ਹਿਰ ਤੋਂ ਬਾਹਰ ਲੈ ਗਏ ਅਤੇ ਉਸਨੂੰ ਪੱਥਰ ਮਾਰ ਕੇ ਮਾਰ ਦਿੱਤਾ।

14ਤਦ ਉਹਨਾਂ ਨੇ ਈਜ਼ੇਬੇਲ ਨੂੰ ਸੁਨੇਹਾ ਭੇਜਿਆ ਕਿ ਨਾਬੋਥ ਨੂੰ ਪੱਥਰਾਂ ਨਾਲ ਮਾਰਿਆ ਗਿਆ ਹੈ।

15ਜਿਵੇਂ ਹੀ ਈਜ਼ੇਬੇਲ ਨੇ ਸੁਣਿਆ ਕਿ ਨਾਬੋਥ ਨੂੰ ਪੱਥਰਾਂ ਨਾਲ ਮਾਰਿਆ ਗਿਆ ਹੈ, ਉਸਨੇ ਅਹਾਬ ਨੂੰ ਕਿਹਾ, “ਉੱਠ ਅਤੇ ਯਿਜ਼ਰਏਲੀ ਨਾਬੋਥ ਦੇ ਅੰਗੂਰੀ ਬਾਗ਼ ਉੱਤੇ ਕਬਜ਼ਾ ਕਰ ਜੋ ਉਸ ਨੇ ਤੈਨੂੰ ਵੇਚਣ ਤੋਂ ਇਨਕਾਰ ਕੀਤਾ ਸੀ। ਉਹ ਹੁਣ ਜ਼ਿੰਦਾ ਨਹੀਂ ਹੈ, ਪਰ ਮਰ ਗਿਆ ਹੈ।”

16ਜਦੋਂ ਅਹਾਬ ਨੇ ਸੁਣਿਆ ਕਿ ਨਾਬੋਥ ਮਰ ਗਿਆ ਹੈ ਤਾਂ ਉਹ ਉੱਠਿਆ ਅਤੇ ਨਾਬੋਥ ਦੇ ਅੰਗੂਰੀ ਬਾਗ਼ ਉੱਤੇ ਕਬਜ਼ਾ ਕਰਨ ਲਈ ਹੇਠਾਂ ਗਿਆ।

17ਤਦ ਯਾਹਵੇਹ ਦਾ ਬਚਨ ਏਲੀਯਾਹ ਤਿਸ਼ਬੀ ਕੋਲ ਆਇਆ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.