14ਤਦ ਉਹਨਾਂ ਨੇ ਈਜ਼ੇਬੇਲ ਨੂੰ ਸੁਨੇਹਾ ਭੇਜਿਆ ਕਿ ਨਾਬੋਥ ਨੂੰ ਪੱਥਰਾਂ ਨਾਲ ਮਾਰਿਆ ਗਿਆ ਹੈ।
15ਜਿਵੇਂ ਹੀ ਈਜ਼ੇਬੇਲ ਨੇ ਸੁਣਿਆ ਕਿ ਨਾਬੋਥ ਨੂੰ ਪੱਥਰਾਂ ਨਾਲ ਮਾਰਿਆ ਗਿਆ ਹੈ, ਉਸਨੇ ਅਹਾਬ ਨੂੰ ਕਿਹਾ, “ਉੱਠ ਅਤੇ ਯਿਜ਼ਰਏਲੀ ਨਾਬੋਥ ਦੇ ਅੰਗੂਰੀ ਬਾਗ਼ ਉੱਤੇ ਕਬਜ਼ਾ ਕਰ ਜੋ ਉਸ ਨੇ ਤੈਨੂੰ ਵੇਚਣ ਤੋਂ ਇਨਕਾਰ ਕੀਤਾ ਸੀ। ਉਹ ਹੁਣ ਜ਼ਿੰਦਾ ਨਹੀਂ ਹੈ, ਪਰ ਮਰ ਗਿਆ ਹੈ।”
16ਜਦੋਂ ਅਹਾਬ ਨੇ ਸੁਣਿਆ ਕਿ ਨਾਬੋਥ ਮਰ ਗਿਆ ਹੈ ਤਾਂ ਉਹ ਉੱਠਿਆ ਅਤੇ ਨਾਬੋਥ ਦੇ ਅੰਗੂਰੀ ਬਾਗ਼ ਉੱਤੇ ਕਬਜ਼ਾ ਕਰਨ ਲਈ ਹੇਠਾਂ ਗਿਆ।
17ਤਦ ਯਾਹਵੇਹ ਦਾ ਬਚਨ ਏਲੀਯਾਹ ਤਿਸ਼ਬੀ ਕੋਲ ਆਇਆ:
18“ਇਸਰਾਏਲ ਦੇ ਰਾਜਾ ਅਹਾਬ ਨੂੰ ਮਿਲਣ ਲਈ ਹੇਠਾਂ ਜਾ, ਜੋ ਸਾਮਰਿਯਾ ਵਿੱਚ ਰਾਜ ਕਰਦਾ ਹੈ। ਉਹ ਹੁਣ ਨਾਬੋਥ ਦੇ ਅੰਗੂਰੀ ਬਾਗ਼ ਵਿੱਚ ਹੈ, ਜਿੱਥੇ ਉਹ ਇਸ ਉੱਤੇ ਕਬਜ਼ਾ ਕਰਨ ਗਿਆ ਹੈ।