1 ਰਾਜਿਆਂ 21

ਤੂੰ ਉਹ ਨੂੰ ਬੋਲ, ‘ਕਿ ਯਾਹਵੇਹ ਐਉਂ ਫ਼ਰਮਾਉਂਦਾ ਹੈ: ਕੀ ਤੂੰ ਖੂਨੀ ਬਣਿਆ ਅਤੇ ਕੀ ਕਬਜ਼ਾ ਵੀ ਲਿਆ? ਤੂੰ ਉਹ ਨੂੰ ਬੋਲ ਕਿ ਯਾਹਵੇਹ ਐਉਂ ਫ਼ਰਮਾਉਂਦਾ ਹੈ: ਕਿ ਜਿੱਥੇ ਕੁੱਤਿਆਂ ਨੇ ਨਾਬੋਥ ਦਾ ਲਹੂ ਚੱਟਿਆ ਉੱਥੇ ਤੇਰਾ ਲਹੂ ਚੱਟਣਗੇ, ਹਾਂ ਤੇਰਾ ਵੀ!’ ”

1 Kings 21:19 (UKJV) And you shall speak unto him, saying, Thus says the LORD, Have you killed, and also taken possession? And you shall speak unto him, saying, Thus says the LORD, In the place where dogs licked the blood of Naboth shall dogs lick your blood, even yours.

17ਤਦ ਯਾਹਵੇਹ ਦਾ ਬਚਨ ਏਲੀਯਾਹ ਤਿਸ਼ਬੀ ਕੋਲ ਆਇਆ:

18“ਇਸਰਾਏਲ ਦੇ ਰਾਜਾ ਅਹਾਬ ਨੂੰ ਮਿਲਣ ਲਈ ਹੇਠਾਂ ਜਾ, ਜੋ ਸਾਮਰਿਯਾ ਵਿੱਚ ਰਾਜ ਕਰਦਾ ਹੈ। ਉਹ ਹੁਣ ਨਾਬੋਥ ਦੇ ਅੰਗੂਰੀ ਬਾਗ਼ ਵਿੱਚ ਹੈ, ਜਿੱਥੇ ਉਹ ਇਸ ਉੱਤੇ ਕਬਜ਼ਾ ਕਰਨ ਗਿਆ ਹੈ।

19ਤੂੰ ਉਹ ਨੂੰ ਬੋਲ, ‘ਕਿ ਯਾਹਵੇਹ ਐਉਂ ਫ਼ਰਮਾਉਂਦਾ ਹੈ: ਕੀ ਤੂੰ ਖੂਨੀ ਬਣਿਆ ਅਤੇ ਕੀ ਕਬਜ਼ਾ ਵੀ ਲਿਆ? ਤੂੰ ਉਹ ਨੂੰ ਬੋਲ ਕਿ ਯਾਹਵੇਹ ਐਉਂ ਫ਼ਰਮਾਉਂਦਾ ਹੈ: ਕਿ ਜਿੱਥੇ ਕੁੱਤਿਆਂ ਨੇ ਨਾਬੋਥ ਦਾ ਲਹੂ ਚੱਟਿਆ ਉੱਥੇ ਤੇਰਾ ਲਹੂ ਚੱਟਣਗੇ, ਹਾਂ ਤੇਰਾ ਵੀ!’ ”

20ਅਹਾਬ ਨੇ ਏਲੀਯਾਹ ਨੂੰ ਆਖਿਆ, “ਹੇ ਮੇਰਿਆ ਦੁਸ਼ਮਣਾਂ! ਤੂੰ ਮੈਨੂੰ ਲੱਭ ਲਿਆ ਹੈ।” ਉਸਨੇ ਜਵਾਬ ਦਿੱਤਾ, “ਮੈਂ ਤੈਨੂੰ ਲੱਭ ਲਿਆ ਹੈ, ਕਿਉਂਕਿ ਤੂੰ ਆਪਣੇ ਆਪ ਨੂੰ ਯਾਹਵੇਹ ਦੀਆਂ ਨਜ਼ਰਾਂ ਵਿੱਚ ਬੁਰਾ ਕਰਨ ਲਈ ਵੇਚ ਦਿੱਤਾ ਹੈ।

21ਤੂੰ ਵੇਖੇਂਗਾ, ‘ਕਿ ਮੈਂ ਤੇਰੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਮੈਂ ਤੈਨੂੰ ਝਾੜ ਸੁੱਟਾਂਗਾ ਅਤੇ ਮੈਂ ਅਹਾਬ ਨਾਲੋਂ ਨਰ ਅਤੇ ਇਸਰਾਏਲ ਦੇ ਬੰਧੂਏ ਅਤੇ ਅਜ਼ਾਦ ਵੱਢ ਸੁੱਟਾਂਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.