1 ਰਾਜਿਆਂ 21

“ਈਜ਼ੇਬੇਲ ਲਈ ਵੀ ਯਾਹਵੇਹ ਦਾ ਬਚਨ ਹੈ, ‘ਕਿ ਈਜ਼ੇਬੇਲ ਨੂੰ ਯਿਜ਼ਰਏਲ ਦੀ ਸਫੀਲ ਕੋਲ ਕੁੱਤੇ ਖਾਣਗੇ।’

1 Kings 21:23 (UKJV) And of Jezebel also spoke the LORD, saying, The dogs shall eat Jezebel by the wall of Jezreel.

21ਤੂੰ ਵੇਖੇਂਗਾ, ‘ਕਿ ਮੈਂ ਤੇਰੇ ਉੱਤੇ ਬੁਰਿਆਈ ਲਿਆਵਾਂਗਾ ਅਤੇ ਮੈਂ ਤੈਨੂੰ ਝਾੜ ਸੁੱਟਾਂਗਾ ਅਤੇ ਮੈਂ ਅਹਾਬ ਨਾਲੋਂ ਨਰ ਅਤੇ ਇਸਰਾਏਲ ਦੇ ਬੰਧੂਏ ਅਤੇ ਅਜ਼ਾਦ ਵੱਢ ਸੁੱਟਾਂਗਾ।

22ਮੈਂ ਤੇਰੇ ਘਰਾਣੇ ਨੂੰ ਨੇਬਾਥ ਦੇ ਪੁੱਤਰ ਯਾਰਾਬੁਆਮ ਅਤੇ ਅਹੀਯਾਹ ਦੇ ਪੁੱਤਰ ਬਆਸ਼ਾ ਦੇ ਘਰ ਵਰਗਾ ਬਣਾ ਦਿਆਂਗਾ, ਕਿਉਂ ਜੋ ਤੈਂ ਮੈਨੂੰ ਜਗਾਇਆ ਹੈ। ਕ੍ਰੋਧ ਅਤੇ ਇਸਰਾਏਲ ਨੂੰ ਪਾਪ ਕਰਨ ਲਈ ਮਜ਼ਬੂਰ ਕੀਤਾ ਹੈ।’

23“ਈਜ਼ੇਬੇਲ ਲਈ ਵੀ ਯਾਹਵੇਹ ਦਾ ਬਚਨ ਹੈ, ‘ਕਿ ਈਜ਼ੇਬੇਲ ਨੂੰ ਯਿਜ਼ਰਏਲ ਦੀ ਸਫੀਲ ਕੋਲ ਕੁੱਤੇ ਖਾਣਗੇ।’

24“ਕੁੱਤੇ ਅਹਾਬ ਦੇ ਉਹਨਾਂ ਲੋਕਾਂ ਨੂੰ ਖਾ ਜਾਣਗੇ ਜਿਹੜੇ ਸ਼ਹਿਰ ਵਿੱਚ ਮਰਨਗੇ ਅਤੇ ਪੰਛੀ ਉਹਨਾਂ ਨੂੰ ਖਾਣਗੇ ਜੋ ਦੇਸ਼ ਵਿੱਚ ਮਰਨਗੇ।”

25ਅਹਾਬ ਵਰਗਾ ਕਦੇ ਵੀ ਕੋਈ ਨਹੀਂ ਸੀ, ਜਿਸ ਨੇ ਆਪਣੇ ਆਪ ਨੂੰ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕਰਨ ਲਈ ਆਪ ਨੂੰ ਵੇਚਿਆ ਅਤੇ ਜਿਸ ਨੂੰ ਉਸ ਦੀ ਪਤਨੀ ਈਜ਼ੇਬੇਲ ਰਾਣੀ ਨੇ ਪਰੇਰਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.