1 ਰਾਜਿਆਂ 22

ਹੁਣ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਲੋਹੇ ਦੇ ਸਿੰਗ ਬਣਾਏ ਸਨ ਅਤੇ ਉਸ ਨੇ ਐਲਾਨ ਕੀਤਾ, “ਯਾਹਵੇਹ ਇਹ ਆਖਦਾ ਹੈ, ‘ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਉਦੋਂ ਤੱਕ ਮਾਰੋਗੇ ਜਦੋਂ ਤੱਕ ਉਹ ਨਾਸ਼ ਨਾ ਹੋ ਜਾਣ।’ ”

1 Kings 22:11 (UKJV) And Zedekiah the son of Chenaanah made him horns of iron: and he said, Thus says the LORD, With these shall you push the Syrians, until you have consumed them.

9ਇਸ ਲਈ ਇਸਰਾਏਲ ਦੇ ਪਾਤਸ਼ਾਹ ਨੇ ਆਪਣੇ ਇੱਕ ਅਧਿਕਾਰੀ ਨੂੰ ਬੁਲਾ ਕੇ ਕਿਹਾ, “ਇਮਲਾਹ ਦੇ ਪੁੱਤਰ ਮੀਕਾਯਾਹ ਨੂੰ ਇੱਕ ਵਾਰ ਲੈ ਆਉ।”

10ਇਸਰਾਏਲ ਦਾ ਰਾਜਾ ਅਤੇ ਯਹੂਦਾਹ ਦਾ ਰਾਜਾ ਯਹੋਸ਼ਾਫ਼ਾਟ ਆਪਣੇ ਸ਼ਾਹੀ ਬਸਤਰ ਪਹਿਨੇ ਸਾਮਰਿਯਾ ਦੇ ਦਰਵਾਜ਼ੇ ਦੇ ਕੋਲ ਪਿੜ ਵਿੱਚ ਆਪਣੇ ਸਿੰਘਾਸਣ ਉੱਤੇ ਬੈਠਾ ਸੀ ਅਤੇ ਸਾਰੇ ਨਬੀ ਉਹਨਾਂ ਦੇ ਅੱਗੇ ਭਵਿੱਖਬਾਣੀ ਕਰ ਰਹੇ ਸਨ।

11ਹੁਣ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਲੋਹੇ ਦੇ ਸਿੰਗ ਬਣਾਏ ਸਨ ਅਤੇ ਉਸ ਨੇ ਐਲਾਨ ਕੀਤਾ, “ਯਾਹਵੇਹ ਇਹ ਆਖਦਾ ਹੈ, ‘ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਉਦੋਂ ਤੱਕ ਮਾਰੋਗੇ ਜਦੋਂ ਤੱਕ ਉਹ ਨਾਸ਼ ਨਾ ਹੋ ਜਾਣ।’ ”

12ਬਾਕੀ ਸਾਰੇ ਨਬੀ ਵੀ ਇਸੇ ਗੱਲ ਦੀ ਭਵਿੱਖਬਾਣੀ ਕਰ ਰਹੇ ਸਨ। “ਰਾਮੋਥ ਗਿਲਆਦ ਉੱਤੇ ਹਮਲਾ ਕਰੋ ਅਤੇ ਜਿੱਤ ਪ੍ਰਾਪਤ ਕਰੋ,” ਉਹਨਾਂ ਨੇ ਕਿਹਾ, “ਕਿਉਂਕਿ ਯਾਹਵੇਹ ਇਸ ਨੂੰ ਰਾਜੇ ਦੇ ਹੱਥ ਵਿੱਚ ਦੇ ਦੇਵੇਗਾ।”

13ਜਿਹੜਾ ਸੰਦੇਸ਼ਵਾਹਕ ਮੀਕਾਯਾਹ ਨੂੰ ਬੁਲਾਉਣ ਗਿਆ ਸੀ, ਉਸਨੇ ਉਸ ਨੂੰ ਕਿਹਾ, “ਵੇਖੋ, ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਹਨਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਤੂੰ ਭਲਿਆਈ ਬੋਲੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.