11ਹੁਣ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਲੋਹੇ ਦੇ ਸਿੰਗ ਬਣਾਏ ਸਨ ਅਤੇ ਉਸ ਨੇ ਐਲਾਨ ਕੀਤਾ, “ਯਾਹਵੇਹ ਇਹ ਆਖਦਾ ਹੈ, ‘ਇਨ੍ਹਾਂ ਨਾਲ ਤੁਸੀਂ ਅਰਾਮੀਆਂ ਨੂੰ ਉਦੋਂ ਤੱਕ ਮਾਰੋਗੇ ਜਦੋਂ ਤੱਕ ਉਹ ਨਾਸ਼ ਨਾ ਹੋ ਜਾਣ।’ ”
12ਬਾਕੀ ਸਾਰੇ ਨਬੀ ਵੀ ਇਸੇ ਗੱਲ ਦੀ ਭਵਿੱਖਬਾਣੀ ਕਰ ਰਹੇ ਸਨ। “ਰਾਮੋਥ ਗਿਲਆਦ ਉੱਤੇ ਹਮਲਾ ਕਰੋ ਅਤੇ ਜਿੱਤ ਪ੍ਰਾਪਤ ਕਰੋ,” ਉਹਨਾਂ ਨੇ ਕਿਹਾ, “ਕਿਉਂਕਿ ਯਾਹਵੇਹ ਇਸ ਨੂੰ ਰਾਜੇ ਦੇ ਹੱਥ ਵਿੱਚ ਦੇ ਦੇਵੇਗਾ।”
13ਜਿਹੜਾ ਸੰਦੇਸ਼ਵਾਹਕ ਮੀਕਾਯਾਹ ਨੂੰ ਬੁਲਾਉਣ ਗਿਆ ਸੀ, ਉਸਨੇ ਉਸ ਨੂੰ ਕਿਹਾ, “ਵੇਖੋ, ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਹਨਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਤੂੰ ਭਲਿਆਈ ਬੋਲੀ।”
14ਪਰ ਮੀਕਾਯਾਹ ਨੇ ਕਿਹਾ, “ਜਿਉਂਦੇ ਯਾਹਵੇਹ ਦੀ ਸਹੁੰ, ਮੈਂ ਉਸਨੂੰ ਸਿਰਫ ਉਹੀ ਦੱਸਾਂਗਾ ਜੋ ਯਾਹਵੇਹ ਮੈਨੂੰ ਬੋਲੇਗਾ।”
15ਜਦੋਂ ਉਹ ਪਹੁੰਚਿਆ ਤਾਂ ਰਾਜੇ ਨੇ ਉਸ ਨੂੰ ਪੁੱਛਿਆ, “ਮੀਕਾਯਾਹ, ਕੀ ਅਸੀਂ ਰਾਮੋਥ ਗਿਲਆਦ ਦੇ ਵਿਰੁੱਧ ਲੜਨ ਲਈ ਜਾਈਏ ਜਾਂ ਨਹੀਂ?” ਉਸਨੇ ਉੱਤਰ ਦਿੱਤਾ ਜਾਓ “ਹਮਲਾ ਕਰੋ ਅਤੇ ਜਿੱਤ ਪ੍ਰਾਪਤ ਕਰੋ, ਕਿਉਂਕਿ ਯਾਹਵੇਹ ਉਸ ਰਾਜੇ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇਗਾ।”