1 ਰਾਜਿਆਂ 22

ਜਦੋਂ ਉਹ ਪਹੁੰਚਿਆ ਤਾਂ ਰਾਜੇ ਨੇ ਉਸ ਨੂੰ ਪੁੱਛਿਆ, “ਮੀਕਾਯਾਹ, ਕੀ ਅਸੀਂ ਰਾਮੋਥ ਗਿਲਆਦ ਦੇ ਵਿਰੁੱਧ ਲੜਨ ਲਈ ਜਾਈਏ ਜਾਂ ਨਹੀਂ?” ਉਸਨੇ ਉੱਤਰ ਦਿੱਤਾ ਜਾਓ “ਹਮਲਾ ਕਰੋ ਅਤੇ ਜਿੱਤ ਪ੍ਰਾਪਤ ਕਰੋ, ਕਿਉਂਕਿ ਯਾਹਵੇਹ ਉਸ ਰਾਜੇ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇਗਾ।”

1 Kings 22:15 (UKJV) So he came to the king. And the king said unto him, Micaiah, shall we go against Ramothgilead to battle, or shall we forbear? And he answered him, Go, and prosper: for the LORD shall deliver it into the hand of the king.

13ਜਿਹੜਾ ਸੰਦੇਸ਼ਵਾਹਕ ਮੀਕਾਯਾਹ ਨੂੰ ਬੁਲਾਉਣ ਗਿਆ ਸੀ, ਉਸਨੇ ਉਸ ਨੂੰ ਕਿਹਾ, “ਵੇਖੋ, ਕਿ ਨਬੀ ਇੱਕ ਮੂੰਹ ਹੋ ਕੇ ਪਾਤਸ਼ਾਹ ਲਈ ਭਲਿਆਈ ਦੀ ਗੱਲਾਂ ਦੱਸਦੇ ਹਨ। ਤੇਰੀ ਗੱਲ ਵੀ ਉਹਨਾਂ ਦੀਆਂ ਗੱਲਾਂ ਵਰਗੀ ਹੋਵੇ ਅਤੇ ਤੂੰ ਭਲਿਆਈ ਬੋਲੀ।”

14ਪਰ ਮੀਕਾਯਾਹ ਨੇ ਕਿਹਾ, “ਜਿਉਂਦੇ ਯਾਹਵੇਹ ਦੀ ਸਹੁੰ, ਮੈਂ ਉਸਨੂੰ ਸਿਰਫ ਉਹੀ ਦੱਸਾਂਗਾ ਜੋ ਯਾਹਵੇਹ ਮੈਨੂੰ ਬੋਲੇਗਾ।”

15ਜਦੋਂ ਉਹ ਪਹੁੰਚਿਆ ਤਾਂ ਰਾਜੇ ਨੇ ਉਸ ਨੂੰ ਪੁੱਛਿਆ, “ਮੀਕਾਯਾਹ, ਕੀ ਅਸੀਂ ਰਾਮੋਥ ਗਿਲਆਦ ਦੇ ਵਿਰੁੱਧ ਲੜਨ ਲਈ ਜਾਈਏ ਜਾਂ ਨਹੀਂ?” ਉਸਨੇ ਉੱਤਰ ਦਿੱਤਾ ਜਾਓ “ਹਮਲਾ ਕਰੋ ਅਤੇ ਜਿੱਤ ਪ੍ਰਾਪਤ ਕਰੋ, ਕਿਉਂਕਿ ਯਾਹਵੇਹ ਉਸ ਰਾਜੇ ਨੂੰ ਤੁਹਾਡੇ ਹੱਥ ਵਿੱਚ ਦੇ ਦੇਵੇਗਾ।”

16ਤਾਂ ਰਾਜੇ ਨੇ ਉਸ ਨੂੰ ਆਖਿਆ, “ਮੈਂ ਤੈਨੂੰ ਕਿੰਨੀ ਵਾਰ ਸਹੁੰ ਚੁਕਾਵਾਂ ਕਿ ਤੂੰ ਮੈਨੂੰ ਯਾਹਵੇਹ ਦੇ ਨਾਮ ਉੱਤੇ ਸਚਿਆਈ ਤੋਂ ਇਲਾਵਾ ਹੋਰ ਕੁਝ ਨਾ ਦੱਸ?”

17ਤਦ ਮੀਕਾਯਾਹ ਨੇ ਉੱਤਰ ਦਿੱਤਾ, “ਮੈਂ ਸਾਰੇ ਇਸਰਾਏਲ ਨੂੰ ਪਹਾੜਾਂ ਉੱਤੇ ਭੇਡਾਂ ਵਾਂਗੂੰ ਬਿਨਾਂ ਚਰਵਾਹੇ ਦੇ ਖਿੱਲਰੇ ਹੋਏ ਵੇਖਿਆ ਅਤੇ ਯਾਹਵੇਹ ਨੇ ਆਖਿਆ, ‘ਇਨ੍ਹਾਂ ਲੋਕਾਂ ਦਾ ਕੋਈ ਮਾਲਕ ਨਹੀਂ ਹੈ। ਹਰ ਇੱਕ ਨੂੰ ਸ਼ਾਂਤੀ ਨਾਲ ਆਪਣੇ ਘਰ ਜਾਣ ਦਿਓ।’ ”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.