1 ਰਾਜਿਆਂ 22

ਅਤੇ ਯਾਹਵੇਹ ਨੇ ਕਿਹਾ, ‘ਕੌਣ ਅਹਾਬ ਨੂੰ ਰਾਮੋਥ ਗਿਲਆਦ ਉੱਤੇ ਹਮਲਾ ਕਰਨ ਅਤੇ ਉੱਥੇ ਉਸਦੀ ਮੌਤ ਲਈ ਭਰਮਾਏਗਾ?’ “ਉੱਥੇ ਕਿਸੇ ਨੇ ਇੱਕ ਜਵਾਬ ਦਿੱਤਾ ਅਤੇ ਕਿਸੇ ਨੇ ਕੁਝ ਹੋਰ ਦਿੱਤਾ।

1 Kings 22:20 (UKJV) And the LORD said, Who shall persuade Ahab, that he may go up and fall at Ramothgilead? And one said on this manner, and another said on that manner.

18ਇਸਰਾਏਲ ਦੇ ਰਾਜੇ ਨੇ ਯਹੋਸ਼ਾਫ਼ਾਟ ਨੂੰ ਕਿਹਾ, “ਕੀ ਮੈਂ ਤੈਨੂੰ ਨਹੀਂ ਦੱਸਿਆ ਸੀ ਕਿ ਉਹ ਮੇਰੇ ਬਾਰੇ ਕਦੇ ਵੀ ਭਲੇ ਦੀ ਭਵਿੱਖਬਾਣੀ ਨਹੀਂ ਕਰਦਾ, ਪਰ ਸਿਰਫ ਬੁਰਿਆਈ ਹੀ ਕਰਦਾ ਹੈ?”

19ਮੀਕਾਯਾਹ ਨੇ ਅੱਗੇ ਕਿਹਾ, “ਇਸ ਲਈ ਯਾਹਵੇਹ ਦਾ ਬਚਨ ਸੁਣੋ: ਮੈਂ ਯਾਹਵੇਹ ਨੂੰ ਆਪਣੇ ਸਿੰਘਾਸਣ ਤੇ ਬੈਠਾ ਵੇਖਿਆ ਅਤੇ ਸਵਰਗ ਦੀ ਸਾਰੀ ਸੈਨਾਂ ਉਸਦੇ ਸੱਜੇ ਅਤੇ ਖੱਬੇ ਅਤੇ ਉਸਦੇ ਦੁਆਲੇ ਖੜ੍ਹੀਆਂ ਸਨ।

20ਅਤੇ ਯਾਹਵੇਹ ਨੇ ਕਿਹਾ, ‘ਕੌਣ ਅਹਾਬ ਨੂੰ ਰਾਮੋਥ ਗਿਲਆਦ ਉੱਤੇ ਹਮਲਾ ਕਰਨ ਅਤੇ ਉੱਥੇ ਉਸਦੀ ਮੌਤ ਲਈ ਭਰਮਾਏਗਾ?’ “ਉੱਥੇ ਕਿਸੇ ਨੇ ਇੱਕ ਜਵਾਬ ਦਿੱਤਾ ਅਤੇ ਕਿਸੇ ਨੇ ਕੁਝ ਹੋਰ ਦਿੱਤਾ।

21ਅੰਤ ਵਿੱਚ ਇੱਕ ਆਤਮਾ ਨਿੱਕਲ ਕੇ ਯਾਹਵੇਹ ਦੇ ਅੱਗੇ ਖੜ੍ਹਾ ਹੋਇਆ ਅਤੇ ਬੋਲਿਆ, ‘ਮੈਂ ਉਸ ਨੂੰ ਭਰਮਾਵਾਂਗਾ ਤਾਂ ਯਾਹਵੇਹ ਨੇ ਪੁੱਛਿਆ।’

22“ ‘ਤੂੰ ਇਹ ਕਿਵੇਂ ਕਰੇਂਗਾ?’ ਯਾਹਵੇਹ ਨੇ ਪੁੱਛਿਆ। “ ‘ਅਤੇ ਆਤਮਾ ਨੇ ਉੱਤਰ ਦਿੱਤਾ, ਮੈਂ ਬਾਹਰ ਜਾਵਾਂਗਾ ਅਤੇ ਉਸਦੇ ਸਾਰੇ ਨਬੀਆਂ ਦੇ ਮੂੰਹ ਵਿੱਚ ਇੱਕ ਝੂਠ ਬੋਲਣ ਵਾਲਾ ਆਤਮਾ ਪਾਵਾਂਗਾ।’ “ ‘ਤੂੰ ਸਫ਼ਲ ਹੋਵੇਗਾ,’ ਯਾਹਵੇਹ ਨੇ ਆਖਿਆ। ‘ਅੱਗੇ ਜਾਓ ਅਤੇ ਇਹ ਕਰੋ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.