1 ਰਾਜਿਆਂ 22

ਤਦ ਇਸਰਾਏਲ ਦੇ ਰਾਜੇ ਨੇ ਹੁਕਮ ਦਿੱਤਾ, “ਮੀਕਾਯਾਹ ਨੂੰ ਲੈ ਕੇ ਸ਼ਹਿਰ ਦੇ ਹਾਕਮ ਆਮੋਨ ਕੋਲ ਅਤੇ ਰਾਜੇ ਦੇ ਪੁੱਤਰ ਯੋਆਸ਼ ਕੋਲ ਵਾਪਸ ਭੇਜੋ।

1 Kings 22:26 (UKJV) And the king of Israel said, Take Micaiah, and carry him back unto Amon the governor of the city, and to Joash the king's son;

24ਤਦ ਕਨਾਨਾਹ ਦੇ ਪੁੱਤਰ ਸਿਦਕੀਯਾਹ ਨੇ ਚੜ੍ਹ ਕੇ ਮੀਕਾਯਾਹ ਦੇ ਮੂੰਹ ਉੱਤੇ ਚਪੇੜ ਮਾਰੀ। “ਯਾਹਵੇਹ ਦਾ ਆਤਮਾ ਕਿਸ ਪਾਸੇ ਗਿਆ ਜਦੋਂ ਉਹ ਤੁਹਾਡੇ ਨਾਲ ਗੱਲ ਕਰਨ ਲਈ ਮੇਰੇ ਕੋਲੋਂ ਗਿਆ ਸੀ?” ਉਸ ਨੇ ਪੁੱਛਿਆ।

25ਮੀਕਾਯਾਹ ਨੇ ਜਵਾਬ ਦਿੱਤਾ, ਜਿਸ ਦਿਨ ਤੂੰ ਅੰਦਰਲੇ ਕਮਰੇ ਵਿੱਚ ਛੁਪਣ ਲਈ ਜਾਵੇਗਾ ਤੈਨੂੰ ਪਤਾ ਲੱਗ ਜਾਵੇਗਾ।

26ਤਦ ਇਸਰਾਏਲ ਦੇ ਰਾਜੇ ਨੇ ਹੁਕਮ ਦਿੱਤਾ, “ਮੀਕਾਯਾਹ ਨੂੰ ਲੈ ਕੇ ਸ਼ਹਿਰ ਦੇ ਹਾਕਮ ਆਮੋਨ ਕੋਲ ਅਤੇ ਰਾਜੇ ਦੇ ਪੁੱਤਰ ਯੋਆਸ਼ ਕੋਲ ਵਾਪਸ ਭੇਜੋ।

27ਅਤੇ ਆਖ, ‘ਰਾਜਾ ਇਹ ਆਖਦਾ ਹੈ: ਇਸ ਬੰਦੇ ਨੂੰ ਅੰਦਰ ਕੈਦ ਵਿੱਚ ਰੱਖੋ ਅਤੇ ਉਸਨੂੰ ਰੋਟੀ ਅਤੇ ਪਾਣੀ ਤੋਂ ਇਲਾਵਾ ਹੋਰ ਕੁਝ ਨਾ ਦਿਓ ਜਦੋਂ ਤੱਕ ਮੈਂ ਸਹੀ-ਸਲਾਮਤ ਵਾਪਸ ਨਾ ਆ ਜਾਵਾਂ।’ ”

28ਪਰ ਮੀਕਾਯਾਹ ਨੇ ਆਖਿਆ, “ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਾਹਵੇਹ ਮੇਰੇ ਰਾਹੀਂ ਨਹੀਂ ਬੋਲਿਆ ਨਾਲੇ ਉਸ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.