1 ਰਾਜਿਆਂ 22

ਪਰ ਮੀਕਾਯਾਹ ਨੇ ਆਖਿਆ, “ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਾਹਵੇਹ ਮੇਰੇ ਰਾਹੀਂ ਨਹੀਂ ਬੋਲਿਆ ਨਾਲੇ ਉਸ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ!”

1 Kings 22:28 (UKJV) And Micaiah said, If you return at all in peace, the LORD has not spoken by me. And he said, Hearken, O people, every one of you.

26ਤਦ ਇਸਰਾਏਲ ਦੇ ਰਾਜੇ ਨੇ ਹੁਕਮ ਦਿੱਤਾ, “ਮੀਕਾਯਾਹ ਨੂੰ ਲੈ ਕੇ ਸ਼ਹਿਰ ਦੇ ਹਾਕਮ ਆਮੋਨ ਕੋਲ ਅਤੇ ਰਾਜੇ ਦੇ ਪੁੱਤਰ ਯੋਆਸ਼ ਕੋਲ ਵਾਪਸ ਭੇਜੋ।

27ਅਤੇ ਆਖ, ‘ਰਾਜਾ ਇਹ ਆਖਦਾ ਹੈ: ਇਸ ਬੰਦੇ ਨੂੰ ਅੰਦਰ ਕੈਦ ਵਿੱਚ ਰੱਖੋ ਅਤੇ ਉਸਨੂੰ ਰੋਟੀ ਅਤੇ ਪਾਣੀ ਤੋਂ ਇਲਾਵਾ ਹੋਰ ਕੁਝ ਨਾ ਦਿਓ ਜਦੋਂ ਤੱਕ ਮੈਂ ਸਹੀ-ਸਲਾਮਤ ਵਾਪਸ ਨਾ ਆ ਜਾਵਾਂ।’ ”

28ਪਰ ਮੀਕਾਯਾਹ ਨੇ ਆਖਿਆ, “ਜੇਕਰ ਤੁਸੀਂ ਕਦੀ ਸੁੱਖ-ਸਾਂਦ ਨਾਲ ਮੁੜ ਆਓ ਤਾਂ ਯਾਹਵੇਹ ਮੇਰੇ ਰਾਹੀਂ ਨਹੀਂ ਬੋਲਿਆ ਨਾਲੇ ਉਸ ਨੇ ਆਖਿਆ, ਹੇ ਲੋਕੋ, ਤੁਸੀਂ ਸਭ ਦੇ ਸਭ ਸੁਣ ਲਓ!”

29ਇਸ ਲਈ ਇਸਰਾਏਲ ਦਾ ਰਾਜਾ ਅਤੇ ਯਹੂਦਾਹ ਦਾ ਰਾਜਾ ਯਹੋਸ਼ਾਫ਼ਾਟ ਰਾਮੋਥ ਗਿਲਆਦ ਨੂੰ ਚੜ੍ਹ ਗਿਆ।

30ਇਸਰਾਏਲ ਦੇ ਰਾਜਾ ਨੇ ਯਹੋਸ਼ਾਫ਼ਾਟ ਨੂੰ ਆਖਿਆ, “ਮੈਂ ਆਪਣਾ ਭੇਸ ਬਦਲ ਕੇ ਲੜਾਈ ਵਿੱਚ ਜਾਵਾਂਗਾ ਪਰ ਤੂੰ ਆਪਣੇ ਸ਼ਾਹੀ ਬਸਤਰ ਪਹਿਨੀ ਰੱਖੀ।” ਇਸ ਲਈ ਇਸਰਾਏਲ ਦਾ ਰਾਜਾ ਭੇਸ ਧਾਰ ਕੇ ਲੜਾਈ ਵਿੱਚ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.