1 ਰਾਜਿਆਂ 22

ਇਸਰਾਏਲ ਦੇ ਰਾਜਾ ਨੇ ਆਪਣੇ ਅਧਿਕਾਰੀਆਂ ਨੂੰ ਆਖਿਆ, ਕੀ ਤੁਸੀਂ ਨਹੀਂ ਜਾਣਦੇ ਕਿ ਰਾਮੋਥ ਗਿਲਆਦ ਸਾਡਾ ਹੈ ਅਤੇ ਫਿਰ ਵੀ ਅਸੀਂ ਅਰਾਮ ਦੇ ਰਾਜੇ ਤੋਂ ਉਸ ਨੂੰ ਵਾਪਸ ਲੈਣ ਲਈ ਕੁਝ ਨਹੀਂ ਕਰ ਰਹੇ?

1 Kings 22:3 (UKJV) And the king of Israel said unto his servants, Know all of you that Ramoth in Gilead is ours, and we be still, and take it not out of the hand of the king of Syria?

1ਤਿੰਨ ਸਾਲਾਂ ਤੱਕ ਅਰਾਮ ਅਤੇ ਇਸਰਾਏਲ ਵਿੱਚ ਕੋਈ ਲੜਾਈ ਨਹੀਂ ਹੋਈ।

2ਪਰ ਤੀਜੇ ਸਾਲ ਯਹੂਦਾਹ ਦਾ ਰਾਜਾ ਯਹੋਸ਼ਾਫ਼ਾਟ ਇਸਰਾਏਲ ਦੇ ਰਾਜਾ ਨੂੰ ਮਿਲਣ ਲਈ ਗਿਆ।

3ਇਸਰਾਏਲ ਦੇ ਰਾਜਾ ਨੇ ਆਪਣੇ ਅਧਿਕਾਰੀਆਂ ਨੂੰ ਆਖਿਆ, ਕੀ ਤੁਸੀਂ ਨਹੀਂ ਜਾਣਦੇ ਕਿ ਰਾਮੋਥ ਗਿਲਆਦ ਸਾਡਾ ਹੈ ਅਤੇ ਫਿਰ ਵੀ ਅਸੀਂ ਅਰਾਮ ਦੇ ਰਾਜੇ ਤੋਂ ਉਸ ਨੂੰ ਵਾਪਸ ਲੈਣ ਲਈ ਕੁਝ ਨਹੀਂ ਕਰ ਰਹੇ?

4ਤਾਂ ਉਸ ਨੇ ਯਹੋਸ਼ਾਫ਼ਾਟ ਨੂੰ ਪੁੱਛਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਦੇ ਵਿਰੁੱਧ ਲੜਨ ਲਈ ਜਾਵੇਂਗਾ? ਯਹੋਸ਼ਾਫ਼ਾਟ ਨੇ ਇਸਰਾਏਲ ਦੇ ਰਾਜੇ ਨੂੰ ਉੱਤਰ ਦਿੱਤਾ, “ਮੈਂ ਤੇਰੇ ਵਰਗਾ ਹਾਂ ਅਤੇ ਮੇਰੇ ਲੋਕ ਤੇਰੇ ਵਰਗੇ ਹਨ, ਮੇਰੇ ਘੋੜੇ ਤੇਰੇ ਘੋੜੇ ਹਨ।”

5ਪਰ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਰਾਜੇ ਨੂੰ ਇਹ ਵੀ ਕਿਹਾ, “ਪਹਿਲਾਂ ਯਾਹਵੇਹ ਦੀ ਸਲਾਹ ਲਓ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.