1 ਰਾਜਿਆਂ 22

ਹੁਣ ਅਰਾਮ ਦੇ ਰਾਜੇ ਨੇ ਆਪਣੇ ਬੱਤੀਆਂ ਰੱਥਾਂ ਦੇ ਸਰਦਾਰਾਂ ਨੂੰ ਹੁਕਮ ਦਿੱਤਾ ਸੀ, “ਇਸਰਾਏਲ ਦੇ ਰਾਜੇ ਤੋਂ ਬਿਨਾਂ ਕਿਸੇ ਛੋਟੇ ਜਾਂ ਵੱਡੇ ਨਾਲ ਨਾ ਲੜੋ।”

1 Kings 22:31 (UKJV) But the king of Syria commanded his thirty and two captains that had rule over his chariots, saying, Fight neither with small nor great, save only with the king of Israel.

29ਇਸ ਲਈ ਇਸਰਾਏਲ ਦਾ ਰਾਜਾ ਅਤੇ ਯਹੂਦਾਹ ਦਾ ਰਾਜਾ ਯਹੋਸ਼ਾਫ਼ਾਟ ਰਾਮੋਥ ਗਿਲਆਦ ਨੂੰ ਚੜ੍ਹ ਗਿਆ।

30ਇਸਰਾਏਲ ਦੇ ਰਾਜਾ ਨੇ ਯਹੋਸ਼ਾਫ਼ਾਟ ਨੂੰ ਆਖਿਆ, “ਮੈਂ ਆਪਣਾ ਭੇਸ ਬਦਲ ਕੇ ਲੜਾਈ ਵਿੱਚ ਜਾਵਾਂਗਾ ਪਰ ਤੂੰ ਆਪਣੇ ਸ਼ਾਹੀ ਬਸਤਰ ਪਹਿਨੀ ਰੱਖੀ।” ਇਸ ਲਈ ਇਸਰਾਏਲ ਦਾ ਰਾਜਾ ਭੇਸ ਧਾਰ ਕੇ ਲੜਾਈ ਵਿੱਚ ਗਿਆ।

31ਹੁਣ ਅਰਾਮ ਦੇ ਰਾਜੇ ਨੇ ਆਪਣੇ ਬੱਤੀਆਂ ਰੱਥਾਂ ਦੇ ਸਰਦਾਰਾਂ ਨੂੰ ਹੁਕਮ ਦਿੱਤਾ ਸੀ, “ਇਸਰਾਏਲ ਦੇ ਰਾਜੇ ਤੋਂ ਬਿਨਾਂ ਕਿਸੇ ਛੋਟੇ ਜਾਂ ਵੱਡੇ ਨਾਲ ਨਾ ਲੜੋ।”

32ਜਦੋਂ ਰੱਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਟ ਨੂੰ ਵੇਖਿਆ ਤਾਂ ਉਹਨਾਂ ਨੇ ਸੋਚਿਆ, “ਯਕੀਨਨ ਇਹ ਇਸਰਾਏਲ ਦਾ ਰਾਜਾ ਹੈ।” ਇਸ ਲਈ ਉਹ ਉਸ ਉੱਤੇ ਹਮਲਾ ਕਰਨ ਲਈ ਮੁੜੇ, ਪਰ ਜਦੋਂ ਯਹੋਸ਼ਾਫ਼ਾਟ ਨੇ ਉੱਚੀ ਅਵਾਜ਼ ਨਾਲ ਪੁਕਰਿਆ,

33ਤਾਂ ਰੱਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਉਹ ਇਸਰਾਏਲ ਦਾ ਰਾਜਾ ਨਹੀਂ ਹੈ ਅਤੇ ਉਸਦਾ ਪਿੱਛਾ ਕਰਨਾ ਛੱਡ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.