1 ਰਾਜਿਆਂ 22

ਜਦੋਂ ਰੱਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਟ ਨੂੰ ਵੇਖਿਆ ਤਾਂ ਉਹਨਾਂ ਨੇ ਸੋਚਿਆ, “ਯਕੀਨਨ ਇਹ ਇਸਰਾਏਲ ਦਾ ਰਾਜਾ ਹੈ।” ਇਸ ਲਈ ਉਹ ਉਸ ਉੱਤੇ ਹਮਲਾ ਕਰਨ ਲਈ ਮੁੜੇ, ਪਰ ਜਦੋਂ ਯਹੋਸ਼ਾਫ਼ਾਟ ਨੇ ਉੱਚੀ ਅਵਾਜ਼ ਨਾਲ ਪੁਕਰਿਆ,

1 Kings 22:32 (UKJV) And it came to pass, when the captains of the chariots saw Jehoshaphat, that they said, Surely it is the king of Israel. And they turned aside to fight against him: and Jehoshaphat cried out.

30ਇਸਰਾਏਲ ਦੇ ਰਾਜਾ ਨੇ ਯਹੋਸ਼ਾਫ਼ਾਟ ਨੂੰ ਆਖਿਆ, “ਮੈਂ ਆਪਣਾ ਭੇਸ ਬਦਲ ਕੇ ਲੜਾਈ ਵਿੱਚ ਜਾਵਾਂਗਾ ਪਰ ਤੂੰ ਆਪਣੇ ਸ਼ਾਹੀ ਬਸਤਰ ਪਹਿਨੀ ਰੱਖੀ।” ਇਸ ਲਈ ਇਸਰਾਏਲ ਦਾ ਰਾਜਾ ਭੇਸ ਧਾਰ ਕੇ ਲੜਾਈ ਵਿੱਚ ਗਿਆ।

31ਹੁਣ ਅਰਾਮ ਦੇ ਰਾਜੇ ਨੇ ਆਪਣੇ ਬੱਤੀਆਂ ਰੱਥਾਂ ਦੇ ਸਰਦਾਰਾਂ ਨੂੰ ਹੁਕਮ ਦਿੱਤਾ ਸੀ, “ਇਸਰਾਏਲ ਦੇ ਰਾਜੇ ਤੋਂ ਬਿਨਾਂ ਕਿਸੇ ਛੋਟੇ ਜਾਂ ਵੱਡੇ ਨਾਲ ਨਾ ਲੜੋ।”

32ਜਦੋਂ ਰੱਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਟ ਨੂੰ ਵੇਖਿਆ ਤਾਂ ਉਹਨਾਂ ਨੇ ਸੋਚਿਆ, “ਯਕੀਨਨ ਇਹ ਇਸਰਾਏਲ ਦਾ ਰਾਜਾ ਹੈ।” ਇਸ ਲਈ ਉਹ ਉਸ ਉੱਤੇ ਹਮਲਾ ਕਰਨ ਲਈ ਮੁੜੇ, ਪਰ ਜਦੋਂ ਯਹੋਸ਼ਾਫ਼ਾਟ ਨੇ ਉੱਚੀ ਅਵਾਜ਼ ਨਾਲ ਪੁਕਰਿਆ,

33ਤਾਂ ਰੱਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਉਹ ਇਸਰਾਏਲ ਦਾ ਰਾਜਾ ਨਹੀਂ ਹੈ ਅਤੇ ਉਸਦਾ ਪਿੱਛਾ ਕਰਨਾ ਛੱਡ ਦਿੱਤਾ।

34ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁੱਖ ਖਿੱਚ ਕੇ ਇਸਰਾਏਲ ਦੇ ਰਾਜਾ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, “ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਕੇ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.