31ਹੁਣ ਅਰਾਮ ਦੇ ਰਾਜੇ ਨੇ ਆਪਣੇ ਬੱਤੀਆਂ ਰੱਥਾਂ ਦੇ ਸਰਦਾਰਾਂ ਨੂੰ ਹੁਕਮ ਦਿੱਤਾ ਸੀ, “ਇਸਰਾਏਲ ਦੇ ਰਾਜੇ ਤੋਂ ਬਿਨਾਂ ਕਿਸੇ ਛੋਟੇ ਜਾਂ ਵੱਡੇ ਨਾਲ ਨਾ ਲੜੋ।”
32ਜਦੋਂ ਰੱਥਾਂ ਦੇ ਸਰਦਾਰਾਂ ਨੇ ਯਹੋਸ਼ਾਫ਼ਾਟ ਨੂੰ ਵੇਖਿਆ ਤਾਂ ਉਹਨਾਂ ਨੇ ਸੋਚਿਆ, “ਯਕੀਨਨ ਇਹ ਇਸਰਾਏਲ ਦਾ ਰਾਜਾ ਹੈ।” ਇਸ ਲਈ ਉਹ ਉਸ ਉੱਤੇ ਹਮਲਾ ਕਰਨ ਲਈ ਮੁੜੇ, ਪਰ ਜਦੋਂ ਯਹੋਸ਼ਾਫ਼ਾਟ ਨੇ ਉੱਚੀ ਅਵਾਜ਼ ਨਾਲ ਪੁਕਰਿਆ,
33ਤਾਂ ਰੱਥਾਂ ਦੇ ਸਰਦਾਰਾਂ ਨੇ ਵੇਖਿਆ ਕਿ ਉਹ ਇਸਰਾਏਲ ਦਾ ਰਾਜਾ ਨਹੀਂ ਹੈ ਅਤੇ ਉਸਦਾ ਪਿੱਛਾ ਕਰਨਾ ਛੱਡ ਦਿੱਤਾ।
34ਅਤੇ ਕਿਸੇ ਮਨੁੱਖ ਨੇ ਅਟਕਲ ਪੱਚੂ ਆਪਣਾ ਧਣੁੱਖ ਖਿੱਚ ਕੇ ਇਸਰਾਏਲ ਦੇ ਰਾਜਾ ਨੂੰ ਸੰਜੋ ਦੇ ਜੋੜ ਵਿੱਚ ਤੀਰ ਮਾਰਿਆ ਤਾਂ ਉਸ ਆਪਣੇ ਸਾਰਥੀ ਨੂੰ ਆਖਿਆ, “ਮੋੜ ਲੈ ਅਤੇ ਮੈਨੂੰ ਦਲ ਵਿੱਚੋਂ ਕੱਢ ਕੇ ਲੈ ਚੱਲ ਕਿਉਂ ਜੋ ਮੈਂ ਫੱਟੜ ਹੋ ਗਿਆ ਹਾਂ।”
35ਅਤੇ ਸਾਰਾ ਦਿਨ ਲੜਾਈ ਹੁੰਦੀ ਰਹੀ ਅਤੇ ਰਾਜਾ ਆਪਣੇ ਰਥ ਉੱਤੇ ਅਰਾਮੀਆਂ ਦੇ ਸਾਹਮਣੇ ਖੜ੍ਹਾ ਸੀ। ਉਸ ਦੇ ਜ਼ਖ਼ਮ ਵਿੱਚੋਂ ਲਹੂ ਰੱਥ ਦੇ ਵਿੱਚ ਵੱਗਦਾ ਰਿਹਾ, ਅਤੇ ਉਸੇ ਸ਼ਾਮ ਉਸ ਦੀ ਮੌਤ ਹੋ ਗਈ।