2ਪਰ ਤੀਜੇ ਸਾਲ ਯਹੂਦਾਹ ਦਾ ਰਾਜਾ ਯਹੋਸ਼ਾਫ਼ਾਟ ਇਸਰਾਏਲ ਦੇ ਰਾਜਾ ਨੂੰ ਮਿਲਣ ਲਈ ਗਿਆ।
3ਇਸਰਾਏਲ ਦੇ ਰਾਜਾ ਨੇ ਆਪਣੇ ਅਧਿਕਾਰੀਆਂ ਨੂੰ ਆਖਿਆ, ਕੀ ਤੁਸੀਂ ਨਹੀਂ ਜਾਣਦੇ ਕਿ ਰਾਮੋਥ ਗਿਲਆਦ ਸਾਡਾ ਹੈ ਅਤੇ ਫਿਰ ਵੀ ਅਸੀਂ ਅਰਾਮ ਦੇ ਰਾਜੇ ਤੋਂ ਉਸ ਨੂੰ ਵਾਪਸ ਲੈਣ ਲਈ ਕੁਝ ਨਹੀਂ ਕਰ ਰਹੇ?
4ਤਾਂ ਉਸ ਨੇ ਯਹੋਸ਼ਾਫ਼ਾਟ ਨੂੰ ਪੁੱਛਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਦੇ ਵਿਰੁੱਧ ਲੜਨ ਲਈ ਜਾਵੇਂਗਾ? ਯਹੋਸ਼ਾਫ਼ਾਟ ਨੇ ਇਸਰਾਏਲ ਦੇ ਰਾਜੇ ਨੂੰ ਉੱਤਰ ਦਿੱਤਾ, “ਮੈਂ ਤੇਰੇ ਵਰਗਾ ਹਾਂ ਅਤੇ ਮੇਰੇ ਲੋਕ ਤੇਰੇ ਵਰਗੇ ਹਨ, ਮੇਰੇ ਘੋੜੇ ਤੇਰੇ ਘੋੜੇ ਹਨ।”
5ਪਰ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਰਾਜੇ ਨੂੰ ਇਹ ਵੀ ਕਿਹਾ, “ਪਹਿਲਾਂ ਯਾਹਵੇਹ ਦੀ ਸਲਾਹ ਲਓ।”
6ਇਸ ਲਈ ਇਸਰਾਏਲ ਦੇ ਰਾਜਾ ਨੇ ਨਬੀਆਂ ਨੂੰ ਜੋ ਲਗਭਗ ਚਾਰ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਹਨਾਂ ਨੂੰ ਪੁੱਛਿਆ, ਕੀ ਮੈਂ ਰਾਮੋਥ ਗਿਲਆਦ ਦੇ ਵਿਰੁੱਧ ਲੜਨ ਲਈ ਜਾਂਵਾ ਜਾਂ ਨਾ? ਉਹਨਾਂ ਨੇ ਉੱਤਰ ਦਿੱਤਾ, “ਤੁਸੀਂ ਜਾਓ ਕਿਉਂ ਜੋ ਯਾਹਵੇਹ ਉਸ ਨੂੰ ਰਾਜੇ ਦੇ ਹੱਥ ਵਿੱਚ ਦੇ ਦੇਵੇਗਾ।”