1 ਰਾਜਿਆਂ 22

ਜਦੋਂ ਯਹੋਸ਼ਾਫ਼ਾਟ ਪਾਤਸ਼ਾਹ ਬਣਿਆ ਤਾਂ ਉਹ ਪੈਂਤੀ ਸਾਲਾਂ ਦਾ ਸੀ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਪੱਚੀ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ।

1 Kings 22:42 (UKJV) Jehoshaphat was thirty and five years old when he began to reign; and he reigned twenty and five years in Jerusalem. And his mother's name was Azubah the daughter of Shilhi.

40ਅਹਾਬ ਮਰ ਕੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਉਸਦਾ ਪੁੱਤਰ ਅਹਜ਼ਯਾਹ ਉਸਦੇ ਬਾਅਦ ਪਾਤਸ਼ਾਹ ਬਣਿਆ।

41ਆਸਾ ਦਾ ਪੁੱਤਰ ਯਹੋਸ਼ਾਫ਼ਾਟ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਚੌਥੇ ਸਾਲ ਵਿੱਚ ਯਹੂਦਾਹ ਦਾ ਰਾਜਾ ਬਣਿਆ।

42ਜਦੋਂ ਯਹੋਸ਼ਾਫ਼ਾਟ ਪਾਤਸ਼ਾਹ ਬਣਿਆ ਤਾਂ ਉਹ ਪੈਂਤੀ ਸਾਲਾਂ ਦਾ ਸੀ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਪੱਚੀ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ।

43ਹਰ ਗੱਲ ਵਿੱਚ ਉਹ ਆਪਣੇ ਪਿਤਾ ਆਸਾ ਦੇ ਰਾਹਾਂ ਉੱਤੇ ਚੱਲਿਆ ਅਤੇ ਉਹਨਾਂ ਤੋਂ ਭਟਕਿਆ ਨਹੀਂ। ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ। ਪਰ ਉੱਚੀਆਂ ਥਾਵਾਂ ਨੂੰ ਨਾ ਹਟਾਇਆ, ਅਤੇ ਲੋਕ ਉੱਥੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਰਹੇ।

44ਯਹੋਸ਼ਾਫ਼ਾਟ ਨੇ ਇਸਰਾਏਲ ਦੇ ਰਾਜੇ ਨਾਲ ਮੇਲ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.