41ਆਸਾ ਦਾ ਪੁੱਤਰ ਯਹੋਸ਼ਾਫ਼ਾਟ ਇਸਰਾਏਲ ਦੇ ਪਾਤਸ਼ਾਹ ਅਹਾਬ ਦੇ ਚੌਥੇ ਸਾਲ ਵਿੱਚ ਯਹੂਦਾਹ ਦਾ ਰਾਜਾ ਬਣਿਆ।
42ਜਦੋਂ ਯਹੋਸ਼ਾਫ਼ਾਟ ਪਾਤਸ਼ਾਹ ਬਣਿਆ ਤਾਂ ਉਹ ਪੈਂਤੀ ਸਾਲਾਂ ਦਾ ਸੀ ਅਤੇ ਉਸ ਨੇ ਯੇਰੂਸ਼ਲੇਮ ਵਿੱਚ ਪੱਚੀ ਸਾਲ ਰਾਜ ਕੀਤਾ। ਉਸਦੀ ਮਾਤਾ ਦਾ ਨਾਮ ਅਜ਼ੂਬਾਹ ਸੀ ਜੋ ਸ਼ਿਲਹੀ ਦੀ ਧੀ ਸੀ।
43ਹਰ ਗੱਲ ਵਿੱਚ ਉਹ ਆਪਣੇ ਪਿਤਾ ਆਸਾ ਦੇ ਰਾਹਾਂ ਉੱਤੇ ਚੱਲਿਆ ਅਤੇ ਉਹਨਾਂ ਤੋਂ ਭਟਕਿਆ ਨਹੀਂ। ਉਸਨੇ ਉਹੀ ਕੀਤਾ ਜੋ ਯਾਹਵੇਹ ਦੀ ਨਿਗਾਹ ਵਿੱਚ ਸਹੀ ਸੀ। ਪਰ ਉੱਚੀਆਂ ਥਾਵਾਂ ਨੂੰ ਨਾ ਹਟਾਇਆ, ਅਤੇ ਲੋਕ ਉੱਥੇ ਬਲੀਆਂ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਰਹੇ।
44ਯਹੋਸ਼ਾਫ਼ਾਟ ਨੇ ਇਸਰਾਏਲ ਦੇ ਰਾਜੇ ਨਾਲ ਮੇਲ ਕੀਤਾ।
45ਯਹੋਸ਼ਾਫ਼ਾਟ ਦੀਆਂ ਬਾਕੀ ਗੱਲਾਂ ਅਤੇ ਉਹ ਦਾ ਬਲ ਜੋ ਉਹ ਨੇ ਵਿਖਾਇਆ ਅਰ ਉਹ ਕਿਵੇਂ ਲੜਿਆ, ਇਹ ਯਹੂਦਾਹ ਦੇ ਰਾਜਾ ਦੇ ਇਤਿਹਾਸ ਦੀ ਪੋਥੀ ਵਿੱਚ ਲਿਖੇ ਹੋਏ ਸਨ।