50ਫਿਰ ਯਹੋਸ਼ਾਫ਼ਾਟ ਮਰ ਗਿਆ ਅਤੇ ਆਪਣੇ ਪੁਰਖਿਆਂ ਨਾਲ ਜਾ ਮਿਲਿਆ ਅਤੇ ਆਪਣੇ ਪਿਤਾ ਦਾਵੀਦ ਦੇ ਸ਼ਹਿਰ ਵਿੱਚ ਉਹਨਾਂ ਦੇ ਨਾਲ ਦਫ਼ਨਾਇਆ ਗਿਆ ਅਤੇ ਉਸਦਾ ਪੁੱਤਰ ਯਹੋਰਾਮ ਉਸਦੇ ਬਾਅਦ ਰਾਜਾ ਬਣਿਆ।
51ਅਹਾਬ ਦਾ ਪੁੱਤਰ ਅਹਜ਼ਯਾਹ ਯਹੂਦਾਹ ਦੇ ਰਾਜਾ ਯਹੋਸ਼ਾਫ਼ਾਟ ਦੇ ਸਤਾਰਵੇਂ ਸਾਲ ਵਿੱਚ ਸਾਮਰਿਯਾ ਵਿੱਚ ਇਸਰਾਏਲ ਦਾ ਰਾਜਾ ਬਣਿਆ ਅਤੇ ਉਸਨੇ ਇਸਰਾਏਲ ਉੱਤੇ ਦੋ ਸਾਲ ਰਾਜ ਕੀਤਾ।
52ਉਸ ਨੇ ਯਾਹਵੇਹ ਦੀ ਨਿਗਾਹ ਵਿੱਚ ਬੁਰਿਆਈ ਕੀਤੀ ਕਿਉਂ ਜੋ ਉਹ ਆਪਣੇ ਮਾਤਾ-ਪਿਤਾ ਅਤੇ ਨੇਬਾਥ ਦੇ ਪੁੱਤਰ ਯਾਰਾਬੁਆਮ ਦੇ ਰਾਹਾਂ ਉੱਤੇ ਚੱਲਿਆ ਜਿਸ ਨੇ ਇਸਰਾਏਲ ਤੋਂ ਪਾਪ ਕਰਾਇਆ।
53ਉਸ ਨੇ ਬਆਲ ਦੀ ਸੇਵਾ ਕਰਦਾ ਅਤੇ ਉਸ ਦੀ ਉਪਾਸਨਾ ਕੀਤੀ ਅਤੇ ਇਸਰਾਏਲ ਦੇ ਪਰਮੇਸ਼ਵਰ ਯਾਹਵੇਹ ਦਾ ਕ੍ਰੋਧ ਭੜਕਾਇਆ, ਜਿਵੇਂ ਉਸ ਦੇ ਪਿਤਾ ਨੇ ਕੀਤਾ ਸੀ।