1 ਰਾਜਿਆਂ 22

ਇਸ ਲਈ ਇਸਰਾਏਲ ਦੇ ਰਾਜਾ ਨੇ ਨਬੀਆਂ ਨੂੰ ਜੋ ਲਗਭਗ ਚਾਰ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਹਨਾਂ ਨੂੰ ਪੁੱਛਿਆ, ਕੀ ਮੈਂ ਰਾਮੋਥ ਗਿਲਆਦ ਦੇ ਵਿਰੁੱਧ ਲੜਨ ਲਈ ਜਾਂਵਾ ਜਾਂ ਨਾ? ਉਹਨਾਂ ਨੇ ਉੱਤਰ ਦਿੱਤਾ, “ਤੁਸੀਂ ਜਾਓ ਕਿਉਂ ਜੋ ਯਾਹਵੇਹ ਉਸ ਨੂੰ ਰਾਜੇ ਦੇ ਹੱਥ ਵਿੱਚ ਦੇ ਦੇਵੇਗਾ।”

1 Kings 22:6 (UKJV) Then the king of Israel gathered the prophets together, about four hundred men, and said unto them, Shall I go against Ramothgilead to battle, or shall I forbear? And they said, Go up; for the LORD shall deliver it into the hand of the king.

4ਤਾਂ ਉਸ ਨੇ ਯਹੋਸ਼ਾਫ਼ਾਟ ਨੂੰ ਪੁੱਛਿਆ, ਕੀ ਤੂੰ ਮੇਰੇ ਨਾਲ ਰਾਮੋਥ ਗਿਲਆਦ ਦੇ ਵਿਰੁੱਧ ਲੜਨ ਲਈ ਜਾਵੇਂਗਾ? ਯਹੋਸ਼ਾਫ਼ਾਟ ਨੇ ਇਸਰਾਏਲ ਦੇ ਰਾਜੇ ਨੂੰ ਉੱਤਰ ਦਿੱਤਾ, “ਮੈਂ ਤੇਰੇ ਵਰਗਾ ਹਾਂ ਅਤੇ ਮੇਰੇ ਲੋਕ ਤੇਰੇ ਵਰਗੇ ਹਨ, ਮੇਰੇ ਘੋੜੇ ਤੇਰੇ ਘੋੜੇ ਹਨ।”

5ਪਰ ਯਹੋਸ਼ਾਫ਼ਾਟ ਨੇ ਇਸਰਾਏਲ ਦੇ ਰਾਜੇ ਨੂੰ ਇਹ ਵੀ ਕਿਹਾ, “ਪਹਿਲਾਂ ਯਾਹਵੇਹ ਦੀ ਸਲਾਹ ਲਓ।”

6ਇਸ ਲਈ ਇਸਰਾਏਲ ਦੇ ਰਾਜਾ ਨੇ ਨਬੀਆਂ ਨੂੰ ਜੋ ਲਗਭਗ ਚਾਰ ਸੌ ਮਨੁੱਖ ਸਨ ਇਕੱਠਾ ਕੀਤਾ ਅਤੇ ਉਹਨਾਂ ਨੂੰ ਪੁੱਛਿਆ, ਕੀ ਮੈਂ ਰਾਮੋਥ ਗਿਲਆਦ ਦੇ ਵਿਰੁੱਧ ਲੜਨ ਲਈ ਜਾਂਵਾ ਜਾਂ ਨਾ? ਉਹਨਾਂ ਨੇ ਉੱਤਰ ਦਿੱਤਾ, “ਤੁਸੀਂ ਜਾਓ ਕਿਉਂ ਜੋ ਯਾਹਵੇਹ ਉਸ ਨੂੰ ਰਾਜੇ ਦੇ ਹੱਥ ਵਿੱਚ ਦੇ ਦੇਵੇਗਾ।”

7ਪਰ ਯਹੋਸ਼ਾਫ਼ਾਟ ਨੇ ਪੁੱਛਿਆ, “ਕੀ ਹੁਣ ਇੱਥੇ ਯਾਹਵੇਹ ਦਾ ਕੋਈ ਨਬੀ ਨਹੀਂ ਹੈ ਜਿਸ ਤੋਂ ਅਸੀਂ ਪੁੱਛੀਏ?”

8ਇਸਰਾਏਲ ਦੇ ਰਾਜੇ ਨੇ ਯਹੋਸ਼ਾਫ਼ਾਟ ਨੂੰ ਉੱਤਰ ਦਿੱਤਾ, “ਅਜੇ ਵੀ ਇੱਕ ਨਬੀ ਹੈ ਜਿਸ ਦੇ ਰਾਹੀਂ ਅਸੀਂ ਯਾਹਵੇਹ ਤੋਂ ਪੁੱਛ ਸਕਦੇ ਹਾਂ, ਪਰ ਮੈਂ ਉਸ ਨੂੰ ਨਫ਼ਰਤ ਕਰਦਾ ਹਾਂ ਕਿਉਂਕਿ ਉਹ ਕਦੇ ਵੀ ਮੇਰੇ ਬਾਰੇ ਕੋਈ ਚੰਗੀ ਭਵਿੱਖਬਾਣੀ ਨਹੀਂ ਕਰਦਾ ਸਗੋਂ ਹਮੇਸ਼ਾ ਬੁਰੀ ਕਰਦਾ ਹੈ। ਉਹ ਇਮਲਾਹ ਦਾ ਪੁੱਤਰ ਮੀਕਾਯਾਹ ਹੈ।” ਯਹੋਸ਼ਾਫ਼ਾਟ ਨੇ ਉੱਤਰ ਦਿੱਤਾ, “ਰਾਜੇ ਨੂੰ ਅਜਿਹੀ ਗੱਲ ਨਹੀਂ ਆਖਣੀ ਚਾਹੀਦੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.