8ਤੇਰਾ ਸੇਵਕ ਇੱਥੇ ਤੇਰੇ ਚੁਣੇ ਹੋਏ ਲੋਕਾਂ ਦੇ ਵਿਚਕਾਰ ਹੈ, ਉਹ ਬਹੁਤ ਲੋਕ ਹਨ, ਜਿਹੜੇ ਨਾ ਤਾਂ ਗਿਣੇ ਜਾਂਦੇ ਹਨ ਅਤੇ ਬਹੁਤਿਆਂ ਦੇ ਕਾਰਨ ਨਾ ਉਹਨਾਂ ਦਾ ਲੇਖਾ ਹੀ ਹੋ ਸਕਦਾ ਹੈ।
9ਇਸ ਲਈ ਆਪਣੇ ਸੇਵਕ ਨੂੰ ਆਪਣੇ ਲੋਕਾਂ ਉੱਤੇ ਰਾਜ ਕਰਨ ਅਤੇ ਸਹੀ ਅਤੇ ਗਲਤ ਵਿੱਚ ਫ਼ਰਕ ਸਮਝਣ ਲਈ ਇੱਕ ਸਮਝਦਾਰ ਦਿਲ ਦੇ। ਕਿਉਂ ਜੋ ਤੇਰੀ ਇਸ ਵੱਡੀ ਪਰਜਾ ਦਾ ਨਿਆਂ ਕੌਣ ਕਰ ਸਕਦਾ ਹੈ?”
10ਇਹ ਗੱਲ ਯਾਹਵੇਹ ਦੀ ਨਿਗਾਹ ਵਿੱਚ ਚੰਗੀ ਲੱਗੀ ਕਿ ਸ਼ਲੋਮੋਨ ਨੇ ਇਸ ਚੀਜ਼ ਦੀ ਮੰਗ ਕੀਤੀ ਹੈ।
11ਤਾਂ ਪਰਮੇਸ਼ਵਰ ਨੇ ਉਹ ਨੂੰ ਆਖਿਆ, ਕਿਉਂ ਜੋ ਤੂੰ ਇਹ ਮੰਗਿਆ ਹੈ ਅਤੇ ਆਪਣੇ ਲਈ ਲੰਮੀ ਉਮਰ ਜਾਂ ਦੌਲਤ ਨਹੀਂ ਮੰਗੀ ਅਤੇ ਨਾ ਹੀ ਆਪਣੇ ਵੈਰੀਆਂ ਦੀ ਮੌਤ ਮੰਗੀ ਹੈ ਸਗੋਂ ਨਿਆਂ ਕਰਨ ਲਈ ਬੁੱਧ ਮੰਗੀ ਹੈ।
12ਵੇਖ ਮੈਂ ਤੇਰੀਆਂ ਗੱਲਾਂ ਦੇ ਅਨੁਸਾਰ ਕਰਾਂਗਾ। ਮੈਂ ਤੈਨੂੰ ਇੱਕ ਬੁੱਧਵਾਨ ਅਤੇ ਸਮਝ ਵਾਲਾ ਦਿਲ ਦਿਆਂਗਾ, ਤਾਂ ਜੋ ਤੇਰੇ ਵਰਗਾ ਨਾ ਕੋਈ ਤੇਰੇ ਤੋਂ ਪਹਿਲਾਂ ਹੋਇਆ ਅਤੇ ਨਾ ਹੀ ਤੇਰੇ ਤੋਂ ਬਆਦ ਕੋਈ ਤੇਰੇ ਵਰਗਾ ਹੋਵੇਗਾ।