11ਤਾਂ ਪਰਮੇਸ਼ਵਰ ਨੇ ਉਹ ਨੂੰ ਆਖਿਆ, ਕਿਉਂ ਜੋ ਤੂੰ ਇਹ ਮੰਗਿਆ ਹੈ ਅਤੇ ਆਪਣੇ ਲਈ ਲੰਮੀ ਉਮਰ ਜਾਂ ਦੌਲਤ ਨਹੀਂ ਮੰਗੀ ਅਤੇ ਨਾ ਹੀ ਆਪਣੇ ਵੈਰੀਆਂ ਦੀ ਮੌਤ ਮੰਗੀ ਹੈ ਸਗੋਂ ਨਿਆਂ ਕਰਨ ਲਈ ਬੁੱਧ ਮੰਗੀ ਹੈ।
12ਵੇਖ ਮੈਂ ਤੇਰੀਆਂ ਗੱਲਾਂ ਦੇ ਅਨੁਸਾਰ ਕਰਾਂਗਾ। ਮੈਂ ਤੈਨੂੰ ਇੱਕ ਬੁੱਧਵਾਨ ਅਤੇ ਸਮਝ ਵਾਲਾ ਦਿਲ ਦਿਆਂਗਾ, ਤਾਂ ਜੋ ਤੇਰੇ ਵਰਗਾ ਨਾ ਕੋਈ ਤੇਰੇ ਤੋਂ ਪਹਿਲਾਂ ਹੋਇਆ ਅਤੇ ਨਾ ਹੀ ਤੇਰੇ ਤੋਂ ਬਆਦ ਕੋਈ ਤੇਰੇ ਵਰਗਾ ਹੋਵੇਗਾ।
13ਇਸ ਤੋਂ ਇਲਾਵਾ, ਮੈਂ ਤੈਨੂੰ ਉਹ ਵੀ ਦਿਆਂਗਾ ਜੋ ਤੂੰ ਨਹੀਂ ਮੰਗਿਆ ਅਰਥਾਤ ਦੌਲਤ ਅਤੇ ਇੱਜ਼ਤ ਤਾਂ ਜੋ ਤੇਰੇ ਜੀਵਨ ਕਾਲ ਵਿੱਚ ਰਾਜਿਆਂ ਦੇ ਬਰਾਬਰ ਕੋਈ ਨਾ ਹੋਵੇ।
14ਅਤੇ ਜੇਕਰ ਤੂੰ ਮੇਰੀ ਆਗਿਆਕਾਰੀ ਵਿੱਚ ਚੱਲੇ ਅਤੇ ਮੇਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕਰੇ ਜਿਵੇਂ ਤੇਰੇ ਪਿਤਾ ਦਾਵੀਦ ਨੇ ਕੀਤਾ ਤਾਂ ਮੈਂ ਤੈਨੂੰ ਲੰਮੀ ਉਮਰ ਦਿਆਂਗਾ।
15ਤਦ ਸ਼ਲੋਮੋਨ ਜਾਗਿਆ ਅਤੇ ਉਸ ਨੂੰ ਅਹਿਸਾਸ ਹੋਇਆ ਕਿ ਇਹ ਇੱਕ ਸੁਪਨਾ ਸੀ। ਉਹ ਯੇਰੂਸ਼ਲੇਮ ਨੂੰ ਵਾਪਸ ਆਇਆ, ਯਾਹਵੇਹ ਦੇ ਨੇਮ ਦੇ ਸੰਦੂਕ ਦੇ ਅੱਗੇ ਖੜ੍ਹਾ ਹੋਇਆ ਅਤੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਉਸਨੇ ਆਪਣੇ ਸੇਵਕਾਂ ਲਈ ਦਾਵਤ ਦਿੱਤੀ।