1 ਰਾਜਿਆਂ 3

ਅਤੇ ਜੇਕਰ ਤੂੰ ਮੇਰੀ ਆਗਿਆਕਾਰੀ ਵਿੱਚ ਚੱਲੇ ਅਤੇ ਮੇਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕਰੇ ਜਿਵੇਂ ਤੇਰੇ ਪਿਤਾ ਦਾਵੀਦ ਨੇ ਕੀਤਾ ਤਾਂ ਮੈਂ ਤੈਨੂੰ ਲੰਮੀ ਉਮਰ ਦਿਆਂਗਾ।

1 Kings 3:14 (UKJV) And if you will walk in my ways, to keep my statutes and my commandments, as your father David did walk, then I will lengthen your days.

12ਵੇਖ ਮੈਂ ਤੇਰੀਆਂ ਗੱਲਾਂ ਦੇ ਅਨੁਸਾਰ ਕਰਾਂਗਾ। ਮੈਂ ਤੈਨੂੰ ਇੱਕ ਬੁੱਧਵਾਨ ਅਤੇ ਸਮਝ ਵਾਲਾ ਦਿਲ ਦਿਆਂਗਾ, ਤਾਂ ਜੋ ਤੇਰੇ ਵਰਗਾ ਨਾ ਕੋਈ ਤੇਰੇ ਤੋਂ ਪਹਿਲਾਂ ਹੋਇਆ ਅਤੇ ਨਾ ਹੀ ਤੇਰੇ ਤੋਂ ਬਆਦ ਕੋਈ ਤੇਰੇ ਵਰਗਾ ਹੋਵੇਗਾ।

13ਇਸ ਤੋਂ ਇਲਾਵਾ, ਮੈਂ ਤੈਨੂੰ ਉਹ ਵੀ ਦਿਆਂਗਾ ਜੋ ਤੂੰ ਨਹੀਂ ਮੰਗਿਆ ਅਰਥਾਤ ਦੌਲਤ ਅਤੇ ਇੱਜ਼ਤ ਤਾਂ ਜੋ ਤੇਰੇ ਜੀਵਨ ਕਾਲ ਵਿੱਚ ਰਾਜਿਆਂ ਦੇ ਬਰਾਬਰ ਕੋਈ ਨਾ ਹੋਵੇ।

14ਅਤੇ ਜੇਕਰ ਤੂੰ ਮੇਰੀ ਆਗਿਆਕਾਰੀ ਵਿੱਚ ਚੱਲੇ ਅਤੇ ਮੇਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕਰੇ ਜਿਵੇਂ ਤੇਰੇ ਪਿਤਾ ਦਾਵੀਦ ਨੇ ਕੀਤਾ ਤਾਂ ਮੈਂ ਤੈਨੂੰ ਲੰਮੀ ਉਮਰ ਦਿਆਂਗਾ।

15ਤਦ ਸ਼ਲੋਮੋਨ ਜਾਗਿਆ ਅਤੇ ਉਸ ਨੂੰ ਅਹਿਸਾਸ ਹੋਇਆ ਕਿ ਇਹ ਇੱਕ ਸੁਪਨਾ ਸੀ। ਉਹ ਯੇਰੂਸ਼ਲੇਮ ਨੂੰ ਵਾਪਸ ਆਇਆ, ਯਾਹਵੇਹ ਦੇ ਨੇਮ ਦੇ ਸੰਦੂਕ ਦੇ ਅੱਗੇ ਖੜ੍ਹਾ ਹੋਇਆ ਅਤੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਉਸਨੇ ਆਪਣੇ ਸੇਵਕਾਂ ਲਈ ਦਾਵਤ ਦਿੱਤੀ।

16ਹੁਣ ਦੋ ਵੇਸਵਾਵਾਂ ਰਾਜੇ ਕੋਲ ਆਈਆਂ ਅਤੇ ਉਸ ਦੇ ਅੱਗੇ ਖੜ੍ਹੀਆਂ ਹੋਈਆਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.