1 ਰਾਜਿਆਂ 3

ਤਦ ਸ਼ਲੋਮੋਨ ਜਾਗਿਆ ਅਤੇ ਉਸ ਨੂੰ ਅਹਿਸਾਸ ਹੋਇਆ ਕਿ ਇਹ ਇੱਕ ਸੁਪਨਾ ਸੀ। ਉਹ ਯੇਰੂਸ਼ਲੇਮ ਨੂੰ ਵਾਪਸ ਆਇਆ, ਯਾਹਵੇਹ ਦੇ ਨੇਮ ਦੇ ਸੰਦੂਕ ਦੇ ਅੱਗੇ ਖੜ੍ਹਾ ਹੋਇਆ ਅਤੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਉਸਨੇ ਆਪਣੇ ਸੇਵਕਾਂ ਲਈ ਦਾਵਤ ਦਿੱਤੀ।

1 Kings 3:15 (UKJV) And Solomon awoke; and, behold, it was a dream. And he came to Jerusalem, and stood before the ark of the covenant of the LORD, and offered up burnt offerings, and offered peace offerings, and made a feast to all his servants.

13ਇਸ ਤੋਂ ਇਲਾਵਾ, ਮੈਂ ਤੈਨੂੰ ਉਹ ਵੀ ਦਿਆਂਗਾ ਜੋ ਤੂੰ ਨਹੀਂ ਮੰਗਿਆ ਅਰਥਾਤ ਦੌਲਤ ਅਤੇ ਇੱਜ਼ਤ ਤਾਂ ਜੋ ਤੇਰੇ ਜੀਵਨ ਕਾਲ ਵਿੱਚ ਰਾਜਿਆਂ ਦੇ ਬਰਾਬਰ ਕੋਈ ਨਾ ਹੋਵੇ।

14ਅਤੇ ਜੇਕਰ ਤੂੰ ਮੇਰੀ ਆਗਿਆਕਾਰੀ ਵਿੱਚ ਚੱਲੇ ਅਤੇ ਮੇਰੇ ਹੁਕਮਾਂ ਅਤੇ ਬਿਧੀਆਂ ਦੀ ਪਾਲਨਾ ਕਰੇ ਜਿਵੇਂ ਤੇਰੇ ਪਿਤਾ ਦਾਵੀਦ ਨੇ ਕੀਤਾ ਤਾਂ ਮੈਂ ਤੈਨੂੰ ਲੰਮੀ ਉਮਰ ਦਿਆਂਗਾ।

15ਤਦ ਸ਼ਲੋਮੋਨ ਜਾਗਿਆ ਅਤੇ ਉਸ ਨੂੰ ਅਹਿਸਾਸ ਹੋਇਆ ਕਿ ਇਹ ਇੱਕ ਸੁਪਨਾ ਸੀ। ਉਹ ਯੇਰੂਸ਼ਲੇਮ ਨੂੰ ਵਾਪਸ ਆਇਆ, ਯਾਹਵੇਹ ਦੇ ਨੇਮ ਦੇ ਸੰਦੂਕ ਦੇ ਅੱਗੇ ਖੜ੍ਹਾ ਹੋਇਆ ਅਤੇ ਹੋਮ ਦੀਆਂ ਭੇਟਾਂ ਅਤੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਉਸਨੇ ਆਪਣੇ ਸੇਵਕਾਂ ਲਈ ਦਾਵਤ ਦਿੱਤੀ।

16ਹੁਣ ਦੋ ਵੇਸਵਾਵਾਂ ਰਾਜੇ ਕੋਲ ਆਈਆਂ ਅਤੇ ਉਸ ਦੇ ਅੱਗੇ ਖੜ੍ਹੀਆਂ ਹੋਈਆਂ।

17ਉਹਨਾਂ ਵਿੱਚੋਂ ਇੱਕ ਨੇ ਕਿਹਾ, “ਹੇ ਮੇਰੇ ਮਾਲਕ, ਮੈਨੂੰ ਮਾਫ਼ ਕਰੋ। ਇਹ ਔਰਤ ਅਤੇ ਮੈਂ ਇੱਕੋ ਘਰ ਵਿੱਚ ਰਹਿੰਦੇ ਹਾਂ, ਅਤੇ ਮੇਰੇ ਕੋਲ ਇੱਕ ਬੱਚਾ ਸੀ ਜਦੋਂ ਉਹ ਮੇਰੇ ਨਾਲ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.