1ਇਸ ਲਈ ਸ਼ਲੋਮੋਨ ਪਾਤਸ਼ਾਹ ਨੇ ਸਾਰੇ ਇਸਰਾਏਲ ਉੱਤੇ ਰਾਜ ਕੀਤਾ।
2ਇਹ ਉਸਦੇ ਮੁੱਖ ਅਧਿਕਾਰੀ ਸਨ: ਸਾਦੋਕ ਜਾਜਕ ਦਾ ਪੁੱਤਰ ਅਜ਼ਰਯਾਹ, ਜਾਜਕ ਸੀ;
3ਸ਼ੀਸ਼ਾ ਦੇ ਪੁੱਤਰ ਅਲੀਹੋਰਫ ਅਤੇ ਅਹੀਯਾਹ ਅਹੁਦੇਦਾਰ ਸਨ; ਅਹੀਲੂਦ ਦਾ ਪੁੱਤਰ ਯਹੋਸ਼ਾਫ਼ਾਤ ਇਤਿਹਾਸ ਦਾ ਲਿਖਾਰੀ ਸੀ;
4ਯਹੋਯਾਦਾ ਦਾ ਪੁੱਤਰ ਬਨਾਯਾਹ, ਸੈਨਾਪਤੀ ਸੀ; ਸਾਦੋਕ ਅਤੇ ਅਬੀਯਾਥਰ, ਜਾਜਕ ਸਨ;