1 ਰਾਜਿਆਂ 4

ਅਤੇ ਸ਼ਲੋਮੋਨ ਸਾਰੀਆਂ ਪਾਤਸ਼ਾਹੀਆਂ ਉੱਤੇ ਰਾਜ ਕਰਦਾ ਸੀ ਫ਼ਰਾਤ ਦਰਿਆ ਤੋਂ ਲੈ ਕੇ ਫ਼ਲਿਸਤੀਆਂ ਦੇ ਦੇਸ਼ ਤੱਕ ਅਤੇ ਮਿਸਰ ਦੀ ਹੱਦ ਤੱਕ। ਉਹ ਉਸਨੂੰ ਨਜ਼ਰਾਨੇ ਦਿੰਦੇ ਸਨ ਅਤੇ ਸ਼ਲੋਮੋਨ ਦੇ ਜੀਵਨ ਦੇ ਸਾਰੇ ਦਿਨ ਉਸਦੀ ਸੇਵਾ ਕਰਦੇ ਰਹੇ।

1 Kings 4:21 (UKJV) And Solomon reigned over all kingdoms from the river unto the land of the Philistines, and unto the border of Egypt: they brought presents, and served Solomon all the days of his life.

19ਊਰੀ ਦਾ ਪੁੱਤਰ ਗੇਬਰ, ਗਿਲਆਦ ਵਿੱਚ (ਅਮੋਰੀਆਂ ਦੇ ਰਾਜੇ ਸੀਹੋਨ ਦਾ ਦੇਸ਼ ਅਤੇ ਬਾਸ਼ਾਨ ਦੇ ਰਾਜੇ ਓਗ ਦਾ ਦੇਸ਼)। ਉਸ ਦੇਸ ਦਾ ਉਹ ਇਕੱਲਾ ਹੀ ਸ਼ਾਸਕ ਸੀ।

20ਯਹੂਦਾਹ ਅਤੇ ਇਸਰਾਏਲ ਦੇ ਲੋਕ ਸਮੁੰਦਰ ਦੇ ਕੰਢੇ ਦੀ ਰੇਤ ਦੇ ਬਰਾਬਰ ਸਨ। ਉਹ ਖਾਂਦੇ-ਪੀਂਦੇ ਅਤੇ ਅਨੰਦ ਕਰਦੇ ਸਨ।

21ਅਤੇ ਸ਼ਲੋਮੋਨ ਸਾਰੀਆਂ ਪਾਤਸ਼ਾਹੀਆਂ ਉੱਤੇ ਰਾਜ ਕਰਦਾ ਸੀ ਫ਼ਰਾਤ ਦਰਿਆ ਤੋਂ ਲੈ ਕੇ ਫ਼ਲਿਸਤੀਆਂ ਦੇ ਦੇਸ਼ ਤੱਕ ਅਤੇ ਮਿਸਰ ਦੀ ਹੱਦ ਤੱਕ। ਉਹ ਉਸਨੂੰ ਨਜ਼ਰਾਨੇ ਦਿੰਦੇ ਸਨ ਅਤੇ ਸ਼ਲੋਮੋਨ ਦੇ ਜੀਵਨ ਦੇ ਸਾਰੇ ਦਿਨ ਉਸਦੀ ਸੇਵਾ ਕਰਦੇ ਰਹੇ।

22ਸ਼ਲੋਮੋਨ ਦਾ ਨਿੱਤ ਦਾ ਪ੍ਰਬੰਧ ਛੇ ਹਜ਼ਾਰ ਛੇ ਕਿੱਲੋ ਮੈਦਾ, ਅਤੇ ਤੇਰ੍ਹਾਂ ਹਜ਼ਾਰ ਦੋ ਸੌ ਕਿੱਲੋ ਆਟਾ।

23ਦਸ ਮੋਟੇ ਬਲ਼ਦ ਅਤੇ ਚਰਾਈ ਵਿੱਚੋਂ ਵੀਹ ਬਲ਼ਦ ਇੱਕ ਸੌ ਭੇਡਾਂ ਦੇ ਅਤੇ ਉਹਨਾਂ ਤੋਂ ਵੱਧ ਚਿਕਾਰੇ, ਹਿਰਨ, ਹੰਸ ਅਤੇ ਮੋਟੇ-ਮੋਟੇ ਕੁੱਕੜ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.