1 ਰਾਜਿਆਂ 6

ਅੰਦਰਲੇ ਪਵਿੱਤਰ ਸਥਾਨ ਦੇ ਪ੍ਰਵੇਸ਼ ਦੁਆਰ ਲਈ ਉਸ ਨੇ ਜ਼ੈਤੂਨ ਦੀ ਲੱਕੜੀ ਦੇ ਦਰਵਾਜ਼ੇ ਬਣਾਏ, ਜੋ ਪਵਿੱਤਰ ਸਥਾਨ ਦੀ ਚੌੜਾਈ ਦਾ ਪੰਜਵਾਂ ਹਿੱਸਾ ਸਨ।

1 Kings 6:31 (UKJV) And for the entering of the oracle he made doors of olive tree: the lintel and side posts were a fifth part of the wall.

29ਹੈਕਲ ਦੇ ਆਲੇ-ਦੁਆਲੇ ਦੀਆਂ ਕੰਧਾਂ ਉੱਤੇ, ਅੰਦਰਲੇ ਅਤੇ ਬਾਹਰਲੇ ਕਮਰਿਆਂ ਵਿੱਚ, ਉਸ ਨੇ ਕਰੂਬੀ, ਖਜ਼ੂਰ ਦੇ ਰੁੱਖ ਅਤੇ ਖੁੱਲ੍ਹੇ ਫੁੱਲ ਉੱਕਰੇ ਹੋਏ ਸਨ।

30ਉਸ ਨੇ ਹੈਕਲ ਦੇ ਅੰਦਰਲੇ ਅਤੇ ਬਾਹਰਲੇ ਕਮਰਿਆਂ ਦੇ ਫਰਸ਼ਾਂ ਨੂੰ ਵੀ ਸੋਨੇ ਨਾਲ ਢੱਕਿਆ ਹੋਇਆ ਸੀ।

31ਅੰਦਰਲੇ ਪਵਿੱਤਰ ਸਥਾਨ ਦੇ ਪ੍ਰਵੇਸ਼ ਦੁਆਰ ਲਈ ਉਸ ਨੇ ਜ਼ੈਤੂਨ ਦੀ ਲੱਕੜੀ ਦੇ ਦਰਵਾਜ਼ੇ ਬਣਾਏ, ਜੋ ਪਵਿੱਤਰ ਸਥਾਨ ਦੀ ਚੌੜਾਈ ਦਾ ਪੰਜਵਾਂ ਹਿੱਸਾ ਸਨ।

32ਅਤੇ ਜ਼ੈਤੂਨ ਦੀ ਲੱਕੜੀ ਦੇ ਦੋ ਦਰਵਾਜ਼ਿਆਂ ਉੱਤੇ ਉਸ ਨੇ ਕਰੂਬੀਆਂ, ਖਜੂਰਾਂ ਅਤੇ ਖੁੱਲ੍ਹੇ ਫੁੱਲ ਉੱਕਰੇ ਅਤੇ ਕਰੂਬੀਆਂ ਅਤੇ ਖਜ਼ੂਰ ਦੇ ਰੁੱਖਾਂ ਨੂੰ ਸੋਨੇ ਨਾਲ ਮੜ੍ਹਿਆ।

33ਇਸੇ ਤਰ੍ਹਾਂ, ਮੁੱਖ ਹੈਕਲ ਦੇ ਪ੍ਰਵੇਸ਼ ਦੁਆਰ ਲਈ ਉਸ ਨੇ ਜ਼ੈਤੂਨ ਦੀ ਲੱਕੜੀ ਦੇ ਦਰਵਾਜ਼ੇ ਦੀ ਚੁਗਾਠ ਬਣਾਈ ਜੋ ਹਾਲ ਦੀ ਚੌੜਾਈ ਦੇ ਇੱਕ ਚੌਥਾਈ ਸਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.