31ਅੰਦਰਲੇ ਪਵਿੱਤਰ ਸਥਾਨ ਦੇ ਪ੍ਰਵੇਸ਼ ਦੁਆਰ ਲਈ ਉਸ ਨੇ ਜ਼ੈਤੂਨ ਦੀ ਲੱਕੜੀ ਦੇ ਦਰਵਾਜ਼ੇ ਬਣਾਏ, ਜੋ ਪਵਿੱਤਰ ਸਥਾਨ ਦੀ ਚੌੜਾਈ ਦਾ ਪੰਜਵਾਂ ਹਿੱਸਾ ਸਨ।
32ਅਤੇ ਜ਼ੈਤੂਨ ਦੀ ਲੱਕੜੀ ਦੇ ਦੋ ਦਰਵਾਜ਼ਿਆਂ ਉੱਤੇ ਉਸ ਨੇ ਕਰੂਬੀਆਂ, ਖਜੂਰਾਂ ਅਤੇ ਖੁੱਲ੍ਹੇ ਫੁੱਲ ਉੱਕਰੇ ਅਤੇ ਕਰੂਬੀਆਂ ਅਤੇ ਖਜ਼ੂਰ ਦੇ ਰੁੱਖਾਂ ਨੂੰ ਸੋਨੇ ਨਾਲ ਮੜ੍ਹਿਆ।
33ਇਸੇ ਤਰ੍ਹਾਂ, ਮੁੱਖ ਹੈਕਲ ਦੇ ਪ੍ਰਵੇਸ਼ ਦੁਆਰ ਲਈ ਉਸ ਨੇ ਜ਼ੈਤੂਨ ਦੀ ਲੱਕੜੀ ਦੇ ਦਰਵਾਜ਼ੇ ਦੀ ਚੁਗਾਠ ਬਣਾਈ ਜੋ ਹਾਲ ਦੀ ਚੌੜਾਈ ਦੇ ਇੱਕ ਚੌਥਾਈ ਸਨ।
34ਉਸ ਦੇ ਦੋਵੇਂ ਬੂਹੇ ਚੀਲ ਦੀ ਲੱਕੜ ਦੇ ਸਨ, ਇੱਕ ਬੂਹੇ ਦੇ ਦੋ-ਦੋ ਫੱਟ ਜੋ ਮੋੜੇ ਜਾਂਦੇ ਸਨ।
35ਉਸ ਨੇ ਉਹਨਾਂ ਉੱਤੇ ਕਰੂਬੀਆਂ, ਖਜ਼ੂਰਾਂ ਦੇ ਰੁੱਖਾਂ ਅਤੇ ਖੁੱਲ੍ਹੇ ਫੁੱਲਾਂ ਦੀਆਂ ਮੂਰਤਾਂ ਉੱਕਰੀਆਂ ਅਤੇ ਉਹਨਾਂ ਸਭਨਾਂ ਉੱਤੇ ਸਮਾਨ ਰੂਪ ਵਿੱਚ ਸੋਨੇ ਨਾਲ ਮੜ੍ਹਿਆ।