8ਅਤੇ ਉਹ ਮਹਿਲ ਜਿਸ ਵਿੱਚ ਉਸ ਨੇ ਰਹਿਣਾ ਸੀ, ਉਸ ਤੋਂ ਪਿੱਛੇ ਬਣਾਇਆ ਗਿਆ ਸੀ, ਉਸੇ ਤਰ੍ਹਾਂ ਦਾ ਸੀ। ਸ਼ਲੋਮੋਨ ਨੇ ਫ਼ਿਰਾਊਨ ਦੀ ਧੀ ਲਈ ਵੀ ਇੱਕ ਮਹਿਲ ਬਣਾਇਆ ਸੀ, ਜਿਸ ਨਾਲ ਉਸਨੇ ਵਿਆਹ ਕੀਤਾ ਸੀ।
9ਇਹ ਸਾਰੀਆਂ ਇਮਾਰਤਾਂ ਬਾਹਰ ਤੋਂ ਵੱਡੇ ਵਿਹੜੇ ਤੱਕ ਅਤੇ ਨੀਂਹ ਤੋਂ ਲੈ ਕੇ ਖੰਭਾਂ ਤੱਕ ਉੱਚੇ-ਉੱਚੇ ਬਹੁਮੁੱਲੇ ਪੱਥਰ ਦੇ ਟੋਟਿਆਂ ਨਾਲ ਬਣੀਆਂ ਹੋਈਆਂ ਸਨ ਜੋ ਆਕਾਰ ਵਿੱਚ ਕੱਟੀਆਂ ਗਈਆਂ ਸਨ ਅਤੇ ਉਹਨਾਂ ਦੇ ਅੰਦਰਲੇ ਅਤੇ ਬਾਹਰਲੇ ਮੂੰਹਾਂ ਉੱਤੇ ਮੁਲਾਇਮ ਸਨ।
10ਨੀਂਹ ਬਹੁਮੁੱਲੇ ਪੱਥਰਾਂ ਦੇ ਵੱਡੇ-ਵੱਡੇ ਪੱਥਰਾਂ ਨਾਲ ਰੱਖੀ ਗਈ ਸੀ, ਜਿਨ੍ਹਾਂ ਵਿੱਚੋਂ ਕੁਝ ਦਸ ਹੱਥ ਅਤੇ ਕੁਝ ਅੱਠ ਹੱਥ ਸਨ,
11ਉੱਪਰ ਉੱਚੇ ਪੱਧਰ ਦੇ ਬਹੁਮੁੱਲੇ ਪੱਥਰ, ਆਕਾਰ ਵਿੱਚ ਕੱਟੇ ਹੋਏ ਅਤੇ ਦਿਆਰ ਦੇ ਸ਼ਤੀਰ ਸਨ।
12ਵੱਡੇ ਵਿਹੜੇ ਦੇ ਦੁਆਲੇ ਤਿੰਨ ਰੱਦੇ ਘੜੇ ਹੋਏ ਪੱਥਰਾਂ ਦੇ ਸਨ ਇੱਕ ਦਿਆਰ ਦੇ ਸ਼ਤੀਰਾਂ ਦਾ ਸੀ। ਇਸ ਤਰ੍ਹਾਂ ਯਾਹਵੇਹ ਦੇ ਭਵਨ ਅੰਦਰਲੇ ਚੌਂਕ ਲਈ ਅਤੇ ਮਹਿਲ ਦੇ ਦਲਾਨ ਲਈ ਵੀ ਸੀ।