16ਉਸ ਨੇ ਥੰਮ੍ਹਾਂ ਦੇ ਸਿਰਿਆਂ ਉੱਤੇ ਸਥਾਪਤ ਕਰਨ ਲਈ ਪਿੱਤਲ ਦੇ ਦੋ ਮੁਕਟ ਵੀ ਬਣਾਏ ਅਤੇ ਹਰੇਕ ਦੀ ਉਚਾਈ ਪੰਜ ਹੱਥ ਸੀ।
17ਥੰਮ੍ਹਾਂ ਦੇ ਉੱਪਰਲੇ ਮੁਕਟਾਂ ਲਈ ਬਣਤ ਦੀਆਂ ਜਾਲਿਆਂ ਅਤੇ ਗੋਠਵੀਆਂ ਮਾਲਾਂ ਸਨ, ਸੱਤ ਇੱਕ ਮੁਕਟ ਲਈ ਸੱਤ ਦੂਸਰੇ ਮੁਕਟ ਲਈ।
18ਇਸੇ ਤਰ੍ਹਾਂ ਉਸ ਨੇ ਥੰਮ੍ਹਾਂ ਨੂੰ ਬਣਾਇਆ ਅਤੇ ਇੱਕ-ਇੱਕ ਜਾਲੀ ਉੱਤੇ ਦੋ ਕਤਾਰਾਂ ਅਨਾਰਾਂ ਦੀਆਂ ਦੁਆਲੇ ਬਣਾਈਆਂ, ਤਾਂ ਜੋ ਉਹਨਾਂ ਦੋਹਾਂ ਮੁਕਟਾਂ ਨੂੰ ਜੋ ਉਹਨਾਂ ਦੋਹਾਂ ਥੰਮ੍ਹਾਂ ਦੇ ਸਿਰਾਂ ਉੱਤੇ ਸਨ ਢੱਕਣ ਅਤੇ ਇਸੇ ਤਰ੍ਹਾਂ ਦੂਜੇ ਮੁਕਟ ਲਈ ਬਣਾਇਆ।
19ਉਹ ਮੁਕਟ ਜਿਹੜੇ ਥੰਮ੍ਹਾਂ ਦੇ ਸਿਰਾਂ ਉੱਤੇ ਦਲਾਨ ਵਿੱਚ ਸਨ ਚਾਰ ਹੱਥ ਤੱਕ ਸੋਸਨੀ ਕੰਮ ਦੇ ਸਨ।
20ਉਹਨਾਂ ਦੋਹਾਂ ਥੰਮ੍ਹਾਂ ਦੇ ਉੱਤੇ ਉਤਾਹਾਂ ਵੀ ਮੁਕਟ ਸਨ ਜੋ ਉਸ ਗੁਲਾਈ ਦੇ ਕੋਲ ਸਨ ਜਿਹੜੀ ਜਾਲੀ ਦੇ ਨਾਲ ਲਗਵੀਂ ਸੀ, ਅਨਾਰ ਬਣੇ ਹੋਏ ਸਨ ਅਰਥਾਤ ਉਸ ਦੂਜੇ ਮੁਕਟ ਉੱਤੇ ਆਲੇ-ਦੁਆਲੇ ਕਤਾਰਾਂ ਵਿੱਚ ਦੋ ਸੌ ਅਨਾਰ ਸਨ।