34ਹਰ ਕੁਰਸੀ ਦੀਆਂ ਚੌਹਾਂ ਨੁੱਕਰਾਂ ਉੱਤੇ ਚਾਰ ਫਰਸ਼ੀਆਂ ਸਨ ਅਤੇ ਉਹ ਫਰਸ਼ੀਆਂ ਕੁਰਸੀਆਂ ਦੇ ਵਿੱਚੋਂ ਸਨ।
35ਕੁਰਸੀ ਦੇ ਸਿਰੇ ਵਿੱਚ ਆਲੇ-ਦੁਆਲੇ ਅੱਧ ਹੱਥ ਦੀ ਇੱਕ ਗੋਲ ਉਚਾਨ ਸੀ ਅਤੇ ਕੁਰਸੀ ਦੇ ਸਿਰ ਉੱਤੇ ਉਹ ਦੇ ਢਾਸਣੇ ਅਤੇ ਪਟੜੀਆਂ ਉਸੇ ਵਿੱਚੋਂ ਸਨ।
36ਉਹ ਦੇ ਢਾਸਣਿਆਂ ਦੀਆਂ ਪੱਟੀਆਂ ਉੱਤੇ ਅਤੇ ਉਹ ਦੀਆਂ ਪਟੜੀਆਂ ਉੱਤੇ ਉਸ ਨੇ ਕਰੂਬ, ਸ਼ੇਰ ਅਤੇ ਖਜ਼ੂਰਾਂ ਦੇ ਬਿਰਛ ਹਰ ਇੱਕ ਦੇ ਵਿੱਤ ਅਨੁਸਾਰ ਉੱਕਰੇ ਅਤੇ ਆਲੇ-ਦੁਆਲੇ ਹਾਰ ਸਨ।
37ਇਸੇ ਤਰ੍ਹਾਂ ਉਸ ਨੇ ਦਸੇ ਕੁਰਸੀਆਂ ਬਣਾਈਆਂ ਉਹਨਾਂ ਦਾ ਇੱਕੋ ਹੀ ਸਾਂਚਾ, ਇੱਕੋ ਹੀ ਨਾਪ ਅਤੇ ਇੱਕੋ ਹੀ ਰੂਪ ਸੀ।
38ਉਸ ਨੇ ਪਿੱਤਲ ਦੀਆਂ ਦਸ ਹੌਦੀਆਂ ਬਣਾਈਆਂ ਅਤੇ ਇੱਕ-ਇੱਕ ਹੌਦੀ ਵਿੱਚ ਅੱਠ ਸੌ ਲੀਟਰ ਪਾਣੀ ਪੈ ਜਾਂਦਾ ਸੀ। ਹਰ ਇੱਕ ਹੌਦੀ ਚਾਰ ਹੱਥ ਦੀ ਸੀ। ਹਰ ਇੱਕ ਹੌਦੀ ਦਸਾਂ ਕੁਰਸੀਆਂ ਉੱਤੇ ਸੀ।