1 ਰਾਜਿਆਂ 7

ਉਸ ਨੇ ਪਿੱਤਲ ਦੀਆਂ ਦਸ ਹੌਦੀਆਂ ਬਣਾਈਆਂ ਅਤੇ ਇੱਕ-ਇੱਕ ਹੌਦੀ ਵਿੱਚ ਅੱਠ ਸੌ ਲੀਟਰ ਪਾਣੀ ਪੈ ਜਾਂਦਾ ਸੀ। ਹਰ ਇੱਕ ਹੌਦੀ ਚਾਰ ਹੱਥ ਦੀ ਸੀ। ਹਰ ਇੱਕ ਹੌਦੀ ਦਸਾਂ ਕੁਰਸੀਆਂ ਉੱਤੇ ਸੀ।

1 Kings 7:38 (UKJV) Then made he ten lavers of brass: one vessel that holds water contained forty baths: and every vessel that holds water was four cubits: and upon every one of the ten bases one vessel that holds water.

36ਉਹ ਦੇ ਢਾਸਣਿਆਂ ਦੀਆਂ ਪੱਟੀਆਂ ਉੱਤੇ ਅਤੇ ਉਹ ਦੀਆਂ ਪਟੜੀਆਂ ਉੱਤੇ ਉਸ ਨੇ ਕਰੂਬ, ਸ਼ੇਰ ਅਤੇ ਖਜ਼ੂਰਾਂ ਦੇ ਬਿਰਛ ਹਰ ਇੱਕ ਦੇ ਵਿੱਤ ਅਨੁਸਾਰ ਉੱਕਰੇ ਅਤੇ ਆਲੇ-ਦੁਆਲੇ ਹਾਰ ਸਨ।

37ਇਸੇ ਤਰ੍ਹਾਂ ਉਸ ਨੇ ਦਸੇ ਕੁਰਸੀਆਂ ਬਣਾਈਆਂ ਉਹਨਾਂ ਦਾ ਇੱਕੋ ਹੀ ਸਾਂਚਾ, ਇੱਕੋ ਹੀ ਨਾਪ ਅਤੇ ਇੱਕੋ ਹੀ ਰੂਪ ਸੀ।

38ਉਸ ਨੇ ਪਿੱਤਲ ਦੀਆਂ ਦਸ ਹੌਦੀਆਂ ਬਣਾਈਆਂ ਅਤੇ ਇੱਕ-ਇੱਕ ਹੌਦੀ ਵਿੱਚ ਅੱਠ ਸੌ ਲੀਟਰ ਪਾਣੀ ਪੈ ਜਾਂਦਾ ਸੀ। ਹਰ ਇੱਕ ਹੌਦੀ ਚਾਰ ਹੱਥ ਦੀ ਸੀ। ਹਰ ਇੱਕ ਹੌਦੀ ਦਸਾਂ ਕੁਰਸੀਆਂ ਉੱਤੇ ਸੀ।

39ਉਸ ਪੰਜ ਕੁਰਸੀਆਂ ਭਵਨ ਦੇ ਸੱਜੇ ਪਾਸੇ ਅਤੇ ਪੰਜ ਭਵਨ ਦੇ ਖੱਬੇ ਪਾਸੇ ਰੱਖੀਆਂ ਅਤੇ ਉਹ ਸਾਗਰੀ ਹੌਦ ਉਸ ਨੇ ਭਵਨ ਦੇ ਸੱਜੇ ਪਾਸੇ ਪੂਰਬ ਵੱਲ ਦੱਖਣ ਦੇ ਸਾਹਮਣੇ ਰੱਖ ਦਿੱਤਾ।

40ਉਸ ਨੇ ਭਾਂਡੇ ਅਤੇ ਬੇਲਚੇ ਅਤੇ ਛਿੜਕਣ ਵਾਲੇ ਕਟੋਰੇ ਵੀ ਬਣਾਏ। ਇਸ ਲਈ ਹੂਰਾਮ ਨੇ ਉਹ ਸਾਰਾ ਕੰਮ ਪੂਰਾ ਕੀਤਾ ਜੋ ਉਸਨੇ ਸ਼ਲੋਮੋਨ ਰਾਜਾ ਲਈ ਯਾਹਵੇਹ ਦੇ ਭਵਨ ਵਿੱਚ ਕੀਤਾ ਸੀ:

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.