1 ਰਾਜਿਆਂ 7

ਉਸ ਨੇ ਭਾਂਡੇ ਅਤੇ ਬੇਲਚੇ ਅਤੇ ਛਿੜਕਣ ਵਾਲੇ ਕਟੋਰੇ ਵੀ ਬਣਾਏ। ਇਸ ਲਈ ਹੂਰਾਮ ਨੇ ਉਹ ਸਾਰਾ ਕੰਮ ਪੂਰਾ ਕੀਤਾ ਜੋ ਉਸਨੇ ਸ਼ਲੋਮੋਨ ਰਾਜਾ ਲਈ ਯਾਹਵੇਹ ਦੇ ਭਵਨ ਵਿੱਚ ਕੀਤਾ ਸੀ:

1 Kings 7:40 (UKJV) And Hiram made the lavers, and the shovels, and the basons. So Hiram made an end of doing all the work that he made king Solomon for the house of the LORD:

38ਉਸ ਨੇ ਪਿੱਤਲ ਦੀਆਂ ਦਸ ਹੌਦੀਆਂ ਬਣਾਈਆਂ ਅਤੇ ਇੱਕ-ਇੱਕ ਹੌਦੀ ਵਿੱਚ ਅੱਠ ਸੌ ਲੀਟਰ ਪਾਣੀ ਪੈ ਜਾਂਦਾ ਸੀ। ਹਰ ਇੱਕ ਹੌਦੀ ਚਾਰ ਹੱਥ ਦੀ ਸੀ। ਹਰ ਇੱਕ ਹੌਦੀ ਦਸਾਂ ਕੁਰਸੀਆਂ ਉੱਤੇ ਸੀ।

39ਉਸ ਪੰਜ ਕੁਰਸੀਆਂ ਭਵਨ ਦੇ ਸੱਜੇ ਪਾਸੇ ਅਤੇ ਪੰਜ ਭਵਨ ਦੇ ਖੱਬੇ ਪਾਸੇ ਰੱਖੀਆਂ ਅਤੇ ਉਹ ਸਾਗਰੀ ਹੌਦ ਉਸ ਨੇ ਭਵਨ ਦੇ ਸੱਜੇ ਪਾਸੇ ਪੂਰਬ ਵੱਲ ਦੱਖਣ ਦੇ ਸਾਹਮਣੇ ਰੱਖ ਦਿੱਤਾ।

40ਉਸ ਨੇ ਭਾਂਡੇ ਅਤੇ ਬੇਲਚੇ ਅਤੇ ਛਿੜਕਣ ਵਾਲੇ ਕਟੋਰੇ ਵੀ ਬਣਾਏ। ਇਸ ਲਈ ਹੂਰਾਮ ਨੇ ਉਹ ਸਾਰਾ ਕੰਮ ਪੂਰਾ ਕੀਤਾ ਜੋ ਉਸਨੇ ਸ਼ਲੋਮੋਨ ਰਾਜਾ ਲਈ ਯਾਹਵੇਹ ਦੇ ਭਵਨ ਵਿੱਚ ਕੀਤਾ ਸੀ:

41ਦੋ ਥੰਮ੍ਹ; ਕੌਲਾਂ ਵਰਗੇ ਮੁਕਟ ਜਿਹੜੇ ਉਹਨਾਂ ਥੰਮ੍ਹਾਂ ਦੇ ਸਿਰਾਂ ਉੱਤੇ ਸਨ; ਅਤੇ ਦੋ ਜਾਲੀਆਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਥੰਮ੍ਹਾਂ ਦੇ ਸਿਰਾਂ ਉੱਪਰਲੇ ਕੌਲੇਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ;

42ਉਹਨਾਂ ਦੋਹਾਂ ਜਾਲੀਆਂ ਦੇ ਚਾਰ ਸੌ ਅਨਾਰ ਅਰਥਾਤ ਹਰ ਇੱਕ ਜਾਲੀ ਲਈ ਅਨਾਰਾਂ ਦੀਆਂ (ਦੋ ਕਤਾਰਾਂ ਜਿਹੜੀਆਂ ਥੰਮ੍ਹਾਂ ਦੇ ਸਿਰਾਂ ਉੱਪਰਲੇ ਕੌਲਾਂ ਵਰਗੇ ਮੁਕਟਾਂ ਨੂੰ ਢੱਕਦੀਆਂ ਸਨ);

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.