1ਤਦ ਸ਼ਲੋਮੋਨ ਪਾਤਸ਼ਾਹ ਨੇ ਯੇਰੂਸ਼ਲੇਮ ਵਿੱਚ ਇਸਰਾਏਲ ਦੇ ਬਜ਼ੁਰਗਾਂ, ਸਾਰੇ ਗੋਤਾਂ ਦੇ ਮੁਖੀਆਂ ਅਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਨੂੰ ਸੰਦੂਕ ਲਿਆਉਣ ਲਈ ਆਪਣੀ ਹਾਜ਼ਰੀ ਵਿੱਚ ਬੁਲਾਇਆ। ਤਾਂ ਜੋ ਦਾਵੀਦ ਦੇ ਸ਼ਹਿਰ ਸੀਯੋਨ ਤੋਂ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਉਤਾਹਾਂ ਲੈ ਆਉਣ।
2ਸਾਰੇ ਇਸਰਾਏਲੀ ਸੱਤਵੇਂ ਮਹੀਨੇ ਏਥਾਨਿਮ ਦੇ ਤਿਉਹਾਰ ਦੇ ਸਮੇਂ ਸ਼ਲੋਮੋਨ ਪਾਤਸ਼ਾਹ ਕੋਲ ਇਕੱਠੇ ਹੋਏ।
3ਜਦੋਂ ਇਸਰਾਏਲ ਦੇ ਸਾਰੇ ਬਜ਼ੁਰਗ ਉੱਥੇ ਪਹੁੰਚ ਗਏ ਤਾਂ ਜਾਜਕਾਂ ਨੇ ਸੰਦੂਕ ਨੂੰ ਚੁੱਕ ਲਿਆ,