10ਤਾਂ ਐਉਂ ਹੋਇਆ ਕਿ ਜਦ ਜਾਜਕ ਪਵਿੱਤਰ ਅਸਥਾਨ ਤੋਂ ਨਿੱਕਲੇ ਤਦ ਉਸ ਬੱਦਲ ਨੇ ਪ੍ਰਭੂ ਯਾਹਵੇਹ ਦੇ ਭਵਨ ਨੂੰ ਇਸ ਤਰ੍ਹਾਂ ਭਰ ਦਿੱਤਾ।
11ਅਤੇ ਜਾਜਕ ਬੱਦਲ ਦੇ ਕਾਰਨ ਆਪਣੀ ਸੇਵਾ ਨਾ ਕਰ ਸਕੇ ਕਿਉਂ ਜੋ ਯਾਹਵੇਹ ਦੀ ਮਹਿਮਾ ਨਾਲ ਉਸਦਾ ਭਵਨ ਭਰ ਗਿਆ ਸੀ।
12ਤਦ ਸ਼ਲੋਮੋਨ ਨੇ ਕਿਹਾ, “ਯਾਹਵੇਹ ਨੇ ਆਖਿਆ ਹੈ ਕਿ ਉਹ ਕਾਲੇ ਬੱਦਲ ਵਿੱਚ ਵੱਸੇਗਾ।
13ਸੱਚ-ਮੁੱਚ ਮੈਂ ਤੇਰੇ ਲਈ ਇੱਕ ਸ਼ਾਨਦਾਰ ਭਵਨ ਬਣਾਇਆ ਹੈ, ਜਿੱਥੇ ਤੂੰ ਸਦਾ ਰਹਿ ਸਕੇ।”
14ਜਦੋਂ ਇਸਰਾਏਲ ਦੀ ਸਾਰੀ ਸਭਾ ਉੱਥੇ ਖੜ੍ਹੀ ਸੀ ਤਾਂ ਪਾਤਸ਼ਾਹ ਨੇ ਮੁੜ ਕੇ ਉਹਨਾਂ ਨੂੰ ਅਸੀਸ ਦਿੱਤੀ।