1 ਰਾਜਿਆਂ 8

ਤਦ ਉਸ ਨੇ ਆਖਿਆ, “ਇਸਰਾਏਲ ਦੇ ਪਰਮੇਸ਼ਵਰ ਦੀ ਉਸਤਤ ਹੋਵੇ, ਜਿਸ ਨੇ ਮੇਰੇ ਪਿਤਾ ਦਾਵੀਦ ਨਾਲ ਆਪਣੇ ਮੂੰਹ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਆਪਣੇ ਹੱਥੀਂ ਪੂਰਾ ਕੀਤਾ।

1 Kings 8:15 (UKJV) And he said, Blessed be the LORD God of Israel, which spoke with his mouth unto David my father, and has with his hand fulfilled it, saying,

13ਸੱਚ-ਮੁੱਚ ਮੈਂ ਤੇਰੇ ਲਈ ਇੱਕ ਸ਼ਾਨਦਾਰ ਭਵਨ ਬਣਾਇਆ ਹੈ, ਜਿੱਥੇ ਤੂੰ ਸਦਾ ਰਹਿ ਸਕੇ।”

14ਜਦੋਂ ਇਸਰਾਏਲ ਦੀ ਸਾਰੀ ਸਭਾ ਉੱਥੇ ਖੜ੍ਹੀ ਸੀ ਤਾਂ ਪਾਤਸ਼ਾਹ ਨੇ ਮੁੜ ਕੇ ਉਹਨਾਂ ਨੂੰ ਅਸੀਸ ਦਿੱਤੀ।

15ਤਦ ਉਸ ਨੇ ਆਖਿਆ, “ਇਸਰਾਏਲ ਦੇ ਪਰਮੇਸ਼ਵਰ ਦੀ ਉਸਤਤ ਹੋਵੇ, ਜਿਸ ਨੇ ਮੇਰੇ ਪਿਤਾ ਦਾਵੀਦ ਨਾਲ ਆਪਣੇ ਮੂੰਹ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਆਪਣੇ ਹੱਥੀਂ ਪੂਰਾ ਕੀਤਾ।

16‘ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਮੈਂ ਇਸਰਾਏਲ ਦੇ ਕਿਸੇ ਵੀ ਗੋਤ ਦੇ ਸ਼ਹਿਰ ਨੂੰ ਮੰਦਰ ਬਣਾਉਣ ਲਈ ਨਹੀਂ ਚੁਣਿਆ ਪਰ ਮੈਂ ਦਾਵੀਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਰਾਜ ਕਰੇ।’

17“ਮੇਰੇ ਪਿਤਾ ਦਾਵੀਦ ਦੇ ਦਿਲ ਵਿੱਚ ਸੀ ਕਿ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦੇ ਨਾਮ ਲਈ ਇੱਕ ਭਵਨ ਬਣਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.