1 ਰਾਜਿਆਂ 8

‘ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਮੈਂ ਇਸਰਾਏਲ ਦੇ ਕਿਸੇ ਵੀ ਗੋਤ ਦੇ ਸ਼ਹਿਰ ਨੂੰ ਮੰਦਰ ਬਣਾਉਣ ਲਈ ਨਹੀਂ ਚੁਣਿਆ ਪਰ ਮੈਂ ਦਾਵੀਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਰਾਜ ਕਰੇ।’

1 Kings 8:16 (UKJV) Since the day that I brought forth my people Israel out of Egypt, I chose no city out of all the tribes of Israel to build an house, that my name might be therein; but I chose David to be over my people Israel.

14ਜਦੋਂ ਇਸਰਾਏਲ ਦੀ ਸਾਰੀ ਸਭਾ ਉੱਥੇ ਖੜ੍ਹੀ ਸੀ ਤਾਂ ਪਾਤਸ਼ਾਹ ਨੇ ਮੁੜ ਕੇ ਉਹਨਾਂ ਨੂੰ ਅਸੀਸ ਦਿੱਤੀ।

15ਤਦ ਉਸ ਨੇ ਆਖਿਆ, “ਇਸਰਾਏਲ ਦੇ ਪਰਮੇਸ਼ਵਰ ਦੀ ਉਸਤਤ ਹੋਵੇ, ਜਿਸ ਨੇ ਮੇਰੇ ਪਿਤਾ ਦਾਵੀਦ ਨਾਲ ਆਪਣੇ ਮੂੰਹ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਆਪਣੇ ਹੱਥੀਂ ਪੂਰਾ ਕੀਤਾ।

16‘ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਮੈਂ ਇਸਰਾਏਲ ਦੇ ਕਿਸੇ ਵੀ ਗੋਤ ਦੇ ਸ਼ਹਿਰ ਨੂੰ ਮੰਦਰ ਬਣਾਉਣ ਲਈ ਨਹੀਂ ਚੁਣਿਆ ਪਰ ਮੈਂ ਦਾਵੀਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਰਾਜ ਕਰੇ।’

17“ਮੇਰੇ ਪਿਤਾ ਦਾਵੀਦ ਦੇ ਦਿਲ ਵਿੱਚ ਸੀ ਕਿ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦੇ ਨਾਮ ਲਈ ਇੱਕ ਭਵਨ ਬਣਾਵੇ।

18ਪਰ ਯਾਹਵੇਹ ਨੇ ਮੇਰੇ ਪਿਤਾ ਦਾਵੀਦ ਨੂੰ ਕਿਹਾ, ‘ਤੂੰ ਚੰਗਾ ਕੀਤਾ ਹੈ ਜੋ ਤੇਰੇ ਮਨ ਵਿੱਚ ਮੇਰੇ ਨਾਮ ਲਈ ਇੱਕ ਭਵਨ ਬਣਾਉਣ ਇੱਛਾ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.