16‘ਕਿ ਜਿਸ ਦਿਨ ਤੋਂ ਮੈਂ ਆਪਣੀ ਪਰਜਾ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਮੈਂ ਇਸਰਾਏਲ ਦੇ ਕਿਸੇ ਵੀ ਗੋਤ ਦੇ ਸ਼ਹਿਰ ਨੂੰ ਮੰਦਰ ਬਣਾਉਣ ਲਈ ਨਹੀਂ ਚੁਣਿਆ ਪਰ ਮੈਂ ਦਾਵੀਦ ਨੂੰ ਚੁਣਿਆ ਕਿ ਉਹ ਮੇਰੀ ਪਰਜਾ ਇਸਰਾਏਲ ਉੱਤੇ ਰਾਜ ਕਰੇ।’
17“ਮੇਰੇ ਪਿਤਾ ਦਾਵੀਦ ਦੇ ਦਿਲ ਵਿੱਚ ਸੀ ਕਿ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦੇ ਨਾਮ ਲਈ ਇੱਕ ਭਵਨ ਬਣਾਵੇ।
18ਪਰ ਯਾਹਵੇਹ ਨੇ ਮੇਰੇ ਪਿਤਾ ਦਾਵੀਦ ਨੂੰ ਕਿਹਾ, ‘ਤੂੰ ਚੰਗਾ ਕੀਤਾ ਹੈ ਜੋ ਤੇਰੇ ਮਨ ਵਿੱਚ ਮੇਰੇ ਨਾਮ ਲਈ ਇੱਕ ਭਵਨ ਬਣਾਉਣ ਇੱਛਾ ਸੀ।
19ਫਿਰ ਵੀ, ਤੂੰ ਭਵਨ ਨਹੀਂ ਬਣਾਵੇਗਾ, ਪਰ ਫਿਰ ਵੀ ਤੇਰਾ ਪੁੱਤਰ, ਜੋ ਤੇਰੇ ਆਪਣੇ ਮਾਸ ਅਤੇ ਲਹੂ ਵਿੱਚੋਂ ਹੋਵੇਗਾ ਉਹ ਮੇਰੇ ਲਈ ਭਵਨ ਨੂੰ ਬਣਾਵੇਗਾ।’
20“ਯਾਹਵੇਹ ਨੇ ਆਪਣਾ ਉਹ ਵਚਨ ਜਿਹੜਾ ਉਸਨੇ ਕਿਹਾ ਸੀ ਪੂਰਾ ਕੀਤਾ। ਜੋ ਮੈਂ ਆਪਣੇ ਪਿਤਾ ਦਾਵੀਦ ਦੇ ਥਾਂ ਉੱਠਿਆ ਹਾਂ ਅਤੇ ਜਿਵੇਂ ਯਾਹਵੇਹ ਨੇ ਬਚਨ ਕੀਤਾ ਸੀ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਅਤੇ ਮੈਂ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਦੇ ਨਾਮ ਲਈ ਇਹ ਭਵਨ ਬਣਾਇਆ।