1 ਰਾਜਿਆਂ 8

ਫਿਰ ਵੀ, ਤੂੰ ਭਵਨ ਨਹੀਂ ਬਣਾਵੇਗਾ, ਪਰ ਫਿਰ ਵੀ ਤੇਰਾ ਪੁੱਤਰ, ਜੋ ਤੇਰੇ ਆਪਣੇ ਮਾਸ ਅਤੇ ਲਹੂ ਵਿੱਚੋਂ ਹੋਵੇਗਾ ਉਹ ਮੇਰੇ ਲਈ ਭਵਨ ਨੂੰ ਬਣਾਵੇਗਾ।’

1 Kings 8:19 (UKJV) Nevertheless you shall not build the house; but your son that shall come forth out of your loins, he shall build the house unto my name.

17“ਮੇਰੇ ਪਿਤਾ ਦਾਵੀਦ ਦੇ ਦਿਲ ਵਿੱਚ ਸੀ ਕਿ ਇਸਰਾਏਲ ਦੇ ਯਾਹਵੇਹ ਪਰਮੇਸ਼ਵਰ ਦੇ ਨਾਮ ਲਈ ਇੱਕ ਭਵਨ ਬਣਾਵੇ।

18ਪਰ ਯਾਹਵੇਹ ਨੇ ਮੇਰੇ ਪਿਤਾ ਦਾਵੀਦ ਨੂੰ ਕਿਹਾ, ‘ਤੂੰ ਚੰਗਾ ਕੀਤਾ ਹੈ ਜੋ ਤੇਰੇ ਮਨ ਵਿੱਚ ਮੇਰੇ ਨਾਮ ਲਈ ਇੱਕ ਭਵਨ ਬਣਾਉਣ ਇੱਛਾ ਸੀ।

19ਫਿਰ ਵੀ, ਤੂੰ ਭਵਨ ਨਹੀਂ ਬਣਾਵੇਗਾ, ਪਰ ਫਿਰ ਵੀ ਤੇਰਾ ਪੁੱਤਰ, ਜੋ ਤੇਰੇ ਆਪਣੇ ਮਾਸ ਅਤੇ ਲਹੂ ਵਿੱਚੋਂ ਹੋਵੇਗਾ ਉਹ ਮੇਰੇ ਲਈ ਭਵਨ ਨੂੰ ਬਣਾਵੇਗਾ।’

20“ਯਾਹਵੇਹ ਨੇ ਆਪਣਾ ਉਹ ਵਚਨ ਜਿਹੜਾ ਉਸਨੇ ਕਿਹਾ ਸੀ ਪੂਰਾ ਕੀਤਾ। ਜੋ ਮੈਂ ਆਪਣੇ ਪਿਤਾ ਦਾਵੀਦ ਦੇ ਥਾਂ ਉੱਠਿਆ ਹਾਂ ਅਤੇ ਜਿਵੇਂ ਯਾਹਵੇਹ ਨੇ ਬਚਨ ਕੀਤਾ ਸੀ ਮੈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਾ ਹਾਂ ਅਤੇ ਮੈਂ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ ਦੇ ਨਾਮ ਲਈ ਇਹ ਭਵਨ ਬਣਾਇਆ।

21ਉੱਥੇ ਮੈਂ ਸੰਦੂਕ ਲਈ ਥਾਂ ਰੱਖਿਆ ਹੈ ਜਿਸ ਵਿੱਚ ਯਾਹਵੇਹ ਦਾ ਨੇਮ ਹੈ ਜੋ ਉਸਨੇ ਸਾਡੇ ਪਿਉ ਦਾਦਿਆਂ ਨਾਲ ਬੰਨ੍ਹਿਆ ਜਦ ਉਸ ਨੇ ਉਹਨਾਂ ਨੂੰ ਮਿਸਰ ਦੇਸ ਤੋਂ ਕੱਢਿਆ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.