1 ਰਾਜਿਆਂ 8

ਸਾਰੇ ਇਸਰਾਏਲੀ ਸੱਤਵੇਂ ਮਹੀਨੇ ਏਥਾਨਿਮ ਦੇ ਤਿਉਹਾਰ ਦੇ ਸਮੇਂ ਸ਼ਲੋਮੋਨ ਪਾਤਸ਼ਾਹ ਕੋਲ ਇਕੱਠੇ ਹੋਏ।

1 Kings 8:2 (UKJV) And all the men of Israel assembled themselves unto king Solomon at the feast in the month Ethanim, which is the seventh month.

1ਤਦ ਸ਼ਲੋਮੋਨ ਪਾਤਸ਼ਾਹ ਨੇ ਯੇਰੂਸ਼ਲੇਮ ਵਿੱਚ ਇਸਰਾਏਲ ਦੇ ਬਜ਼ੁਰਗਾਂ, ਸਾਰੇ ਗੋਤਾਂ ਦੇ ਮੁਖੀਆਂ ਅਤੇ ਇਸਰਾਏਲ ਦੇ ਘਰਾਣਿਆਂ ਦੇ ਮੁਖੀਆਂ ਨੂੰ ਸੰਦੂਕ ਲਿਆਉਣ ਲਈ ਆਪਣੀ ਹਾਜ਼ਰੀ ਵਿੱਚ ਬੁਲਾਇਆ। ਤਾਂ ਜੋ ਦਾਵੀਦ ਦੇ ਸ਼ਹਿਰ ਸੀਯੋਨ ਤੋਂ ਯਾਹਵੇਹ ਦੇ ਨੇਮ ਦੇ ਸੰਦੂਕ ਨੂੰ ਉਤਾਹਾਂ ਲੈ ਆਉਣ।

2ਸਾਰੇ ਇਸਰਾਏਲੀ ਸੱਤਵੇਂ ਮਹੀਨੇ ਏਥਾਨਿਮ ਦੇ ਤਿਉਹਾਰ ਦੇ ਸਮੇਂ ਸ਼ਲੋਮੋਨ ਪਾਤਸ਼ਾਹ ਕੋਲ ਇਕੱਠੇ ਹੋਏ।

3ਜਦੋਂ ਇਸਰਾਏਲ ਦੇ ਸਾਰੇ ਬਜ਼ੁਰਗ ਉੱਥੇ ਪਹੁੰਚ ਗਏ ਤਾਂ ਜਾਜਕਾਂ ਨੇ ਸੰਦੂਕ ਨੂੰ ਚੁੱਕ ਲਿਆ,

4ਅਤੇ ਉਹਨਾਂ ਨੇ ਯਾਹਵੇਹ ਦੇ ਸੰਦੂਕ ਨੂੰ ਅਤੇ ਮੰਡਲੀ ਦੇ ਤੰਬੂ ਅਤੇ ਉਸ ਵਿੱਚ ਮੌਜੂਦ ਸਾਰੇ ਪਵਿੱਤਰ ਸਮਾਨ ਨੂੰ ਚੁੱਕ ਲਿਆ। ਜਾਜਕਾਂ ਅਤੇ ਲੇਵੀਆਂ ਨੇ ਉਹਨਾਂ ਨੂੰ ਚੁੱਕ ਲਿਆ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.