1 ਰਾਜਿਆਂ 8

ਤੂੰ ਆਪਣੇ ਸੇਵਕ ਮੇਰੇ ਪਿਤਾ ਦਾਵੀਦ ਨਾਲ ਆਪਣਾ ਵਾਅਦਾ ਪੂਰਾ ਕੀਤਾ ਹੈ। ਤੂੰ ਆਪਣੇ ਮੂੰਹ ਨਾਲ ਇਕਰਾਰ ਕੀਤਾ ਸੀ ਅਤੇ ਆਪਣੇ ਹੱਥਾਂ ਨਾਲ ਇਸ ਨੂੰ ਪੂਰਾ ਕੀਤਾ ਹੈ, ਜਿਵੇਂ ਅੱਜ ਦੇ ਦਿਨ ਹੈ।

1 Kings 8:24 (UKJV) Who have kept with your servant David my father that you promised him: you spoke also with your mouth, and have fulfilled it with yours hand, as it is this day.

22ਤਦ ਸ਼ਲੋਮੋਨ ਨੇ ਇਸਰਾਏਲ ਦੀ ਸਾਰੀ ਸਭਾ ਦੇ ਸਾਹਮਣੇ ਯਾਹਵੇਹ ਦੀ ਜਗਵੇਦੀ ਦੇ ਅੱਗੇ ਖੜ੍ਹਾ ਹੋ ਕੇ ਆਪਣੇ ਹੱਥ ਅਕਾਸ਼ ਵੱਲ ਚੁੱਕੇ

23ਉਸ ਨੇ ਕਿਹਾ: “ਹੇ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ, ਤੇਰੇ ਵਰਗਾ ਨਾ ਸਵਰਗ ਵਿੱਚ ਨਾ ਧਰਤੀ ਉੱਤੇ ਕੋਈ ਪਰਮੇਸ਼ਵਰ ਨਹੀਂ ਹੈ, ਤੂੰ ਆਪਣੇ ਸੇਵਕਾਂ ਨਾਲ ਆਪਣੇ ਪਿਆਰ ਦੇ ਨੇਮ ਦੀ ਪਾਲਣਾ ਕੀਤੀ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਤੇਰੇ ਰਾਹ ਉੱਤੇ ਚੱਲਦੇ ਹਨ।

24ਤੂੰ ਆਪਣੇ ਸੇਵਕ ਮੇਰੇ ਪਿਤਾ ਦਾਵੀਦ ਨਾਲ ਆਪਣਾ ਵਾਅਦਾ ਪੂਰਾ ਕੀਤਾ ਹੈ। ਤੂੰ ਆਪਣੇ ਮੂੰਹ ਨਾਲ ਇਕਰਾਰ ਕੀਤਾ ਸੀ ਅਤੇ ਆਪਣੇ ਹੱਥਾਂ ਨਾਲ ਇਸ ਨੂੰ ਪੂਰਾ ਕੀਤਾ ਹੈ, ਜਿਵੇਂ ਅੱਜ ਦੇ ਦਿਨ ਹੈ।

25“ਇਸ ਲਈ ਹੁਣ ਹੇ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ, ‘ਮੇਰੇ ਪਿਤਾ ਆਪਣੇ ਦਾਸ ਦਾਵੀਦ ਨਾਲ ਜੋ ਵਾਅਦਾ ਕੀਤਾ ਪੂਰਾ ਕਰ ਕਿ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਥਾਂ ਮਨੁੱਖ ਦੀ ਥੁੜ ਨਾ ਹੋਵੇਗੀ ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਅਤੇ ਉਹ ਮੇਰੇ ਸਨਮੁਖ ਵਫ਼ਾਦਾਰੀ ਨਾਲ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈ।’

26ਹੁਣ ਹੇ ਇਸਰਾਏਲ ਦੇ ਪਰਮੇਸ਼ਵਰ, ਤੇਰਾ ਬਚਨ ਜਿਸਦਾ ਤੂੰ ਮੇਰੇ ਪਿਤਾ ਆਪਣੇ ਦਾਸ ਦਾਵੀਦ ਨਾਲ ਵਾਅਦਾ ਕੀਤਾ ਸੀ ਪੂਰਾ ਹੋਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.