23ਉਸ ਨੇ ਕਿਹਾ: “ਹੇ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ, ਤੇਰੇ ਵਰਗਾ ਨਾ ਸਵਰਗ ਵਿੱਚ ਨਾ ਧਰਤੀ ਉੱਤੇ ਕੋਈ ਪਰਮੇਸ਼ਵਰ ਨਹੀਂ ਹੈ, ਤੂੰ ਆਪਣੇ ਸੇਵਕਾਂ ਨਾਲ ਆਪਣੇ ਪਿਆਰ ਦੇ ਨੇਮ ਦੀ ਪਾਲਣਾ ਕੀਤੀ ਹੈ ਜਿਹੜੇ ਤੇਰੇ ਅੱਗੇ ਪੂਰੇ ਦਿਲ ਨਾਲ ਤੇਰੇ ਰਾਹ ਉੱਤੇ ਚੱਲਦੇ ਹਨ।
24ਤੂੰ ਆਪਣੇ ਸੇਵਕ ਮੇਰੇ ਪਿਤਾ ਦਾਵੀਦ ਨਾਲ ਆਪਣਾ ਵਾਅਦਾ ਪੂਰਾ ਕੀਤਾ ਹੈ। ਤੂੰ ਆਪਣੇ ਮੂੰਹ ਨਾਲ ਇਕਰਾਰ ਕੀਤਾ ਸੀ ਅਤੇ ਆਪਣੇ ਹੱਥਾਂ ਨਾਲ ਇਸ ਨੂੰ ਪੂਰਾ ਕੀਤਾ ਹੈ, ਜਿਵੇਂ ਅੱਜ ਦੇ ਦਿਨ ਹੈ।
25“ਇਸ ਲਈ ਹੁਣ ਹੇ ਯਾਹਵੇਹ ਇਸਰਾਏਲ ਦੇ ਪਰਮੇਸ਼ਵਰ, ‘ਮੇਰੇ ਪਿਤਾ ਆਪਣੇ ਦਾਸ ਦਾਵੀਦ ਨਾਲ ਜੋ ਵਾਅਦਾ ਕੀਤਾ ਪੂਰਾ ਕਰ ਕਿ ਮੇਰੇ ਅੱਗੇ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣ ਲਈ ਤੇਰੇ ਥਾਂ ਮਨੁੱਖ ਦੀ ਥੁੜ ਨਾ ਹੋਵੇਗੀ ਜੇ ਕੇਵਲ ਤੇਰੇ ਪੁੱਤਰ ਆਪਣੇ ਰਾਹ ਉੱਤੇ ਧਿਆਨ ਕਰਨ ਅਤੇ ਉਹ ਮੇਰੇ ਸਨਮੁਖ ਵਫ਼ਾਦਾਰੀ ਨਾਲ ਚੱਲਣ ਜਿਵੇਂ ਤੂੰ ਮੇਰੇ ਸਨਮੁਖ ਚੱਲਦਾ ਰਿਹਾ ਹੈ।’
26ਹੁਣ ਹੇ ਇਸਰਾਏਲ ਦੇ ਪਰਮੇਸ਼ਵਰ, ਤੇਰਾ ਬਚਨ ਜਿਸਦਾ ਤੂੰ ਮੇਰੇ ਪਿਤਾ ਆਪਣੇ ਦਾਸ ਦਾਵੀਦ ਨਾਲ ਵਾਅਦਾ ਕੀਤਾ ਸੀ ਪੂਰਾ ਹੋਵੇ।
27“ਪਰ ਕੀ ਪਰਮੇਸ਼ਵਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ? ਵੇਖ ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਸੰਭਾਲ ਨਹੀਂ ਸਕੇ, ਫਿਰ ਇਹ ਭਵਨ ਜੋ ਮੈਂ ਬਣਾਇਆ ਕਿਵੇਂ ਸਮਾਂ ਸਕਦਾ ਹੈ!