1 ਰਾਜਿਆਂ 8

ਤਦ ਵੀ ਹੇ ਯਾਹਵੇਹ ਮੇਰੇ ਪਰਮੇਸ਼ਵਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਕੇ ਉਸਦੀ ਦੁਹਾਈ ਅਤੇ ਬੇਨਤੀ ਸੁਣ ਲੈ ਅੱਜ ਦੇ ਦਿਨ ਤੇਰਾ ਦਾਸ ਤੇਰੀ ਹਜ਼ੂਰੀ ਵਿੱਚ ਕਰ ਰਿਹਾ ਹੈ।

1 Kings 8:28 (UKJV) Yet have you respect unto the prayer of your servant, and to his supplication, O LORD my God, to hearken unto the cry and to the prayer, which your servant prays before you to day:

26ਹੁਣ ਹੇ ਇਸਰਾਏਲ ਦੇ ਪਰਮੇਸ਼ਵਰ, ਤੇਰਾ ਬਚਨ ਜਿਸਦਾ ਤੂੰ ਮੇਰੇ ਪਿਤਾ ਆਪਣੇ ਦਾਸ ਦਾਵੀਦ ਨਾਲ ਵਾਅਦਾ ਕੀਤਾ ਸੀ ਪੂਰਾ ਹੋਵੇ।

27“ਪਰ ਕੀ ਪਰਮੇਸ਼ਵਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ? ਵੇਖ ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਸੰਭਾਲ ਨਹੀਂ ਸਕੇ, ਫਿਰ ਇਹ ਭਵਨ ਜੋ ਮੈਂ ਬਣਾਇਆ ਕਿਵੇਂ ਸਮਾਂ ਸਕਦਾ ਹੈ!

28ਤਦ ਵੀ ਹੇ ਯਾਹਵੇਹ ਮੇਰੇ ਪਰਮੇਸ਼ਵਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਕੇ ਉਸਦੀ ਦੁਹਾਈ ਅਤੇ ਬੇਨਤੀ ਸੁਣ ਲੈ ਅੱਜ ਦੇ ਦਿਨ ਤੇਰਾ ਦਾਸ ਤੇਰੀ ਹਜ਼ੂਰੀ ਵਿੱਚ ਕਰ ਰਿਹਾ ਹੈ।

29ਤੇਰੀਆਂ ਅੱਖਾਂ ਰਾਤ ਦਿਨ ਇਸ ਭਵਨ ਵੱਲ ਖੁਲ੍ਹੀਆਂ ਰਹਿਣ, ਇਸ ਅਸਥਾਨ ਵੱਲ ਜਿਹ ਦੇ ਬਾਰੇ ਤੂੰ ਕਿਹਾ ਸੀ, ‘ਮੇਰਾ ਨਾਮ ਉੱਥੇ ਰਹੇਗਾ,’ ਤਾਂ ਜੋ ਤੂੰ ਉਸ ਪ੍ਰਾਰਥਨਾ ਨੂੰ ਸੁਣੇ ਜੋ ਤੇਰਾ ਦਾਸ ਇਸ ਅਸਥਾਨ ਵੱਲ ਕਰੇ।

30ਆਪਣੇ ਸੇਵਕ ਅਤੇ ਆਪਣੇ ਲੋਕਾਂ ਇਸਰਾਏਲ ਦੀਆਂ ਬੇਨਤੀਆਂ ਨੂੰ ਸੁਣ ਜਦੋਂ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ। ਸਗੋਂ ਆਪਣੇ ਸਵਰਗੀ ਭਵਨ ਵਿੱਚੋਂ ਸੁਣ ਲਈ ਅਤੇ ਸੁਣ ਕੇ ਮਾਫ਼ ਕਰੀਂ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.