1 ਰਾਜਿਆਂ 8

ਤੇਰੀਆਂ ਅੱਖਾਂ ਰਾਤ ਦਿਨ ਇਸ ਭਵਨ ਵੱਲ ਖੁਲ੍ਹੀਆਂ ਰਹਿਣ, ਇਸ ਅਸਥਾਨ ਵੱਲ ਜਿਹ ਦੇ ਬਾਰੇ ਤੂੰ ਕਿਹਾ ਸੀ, ‘ਮੇਰਾ ਨਾਮ ਉੱਥੇ ਰਹੇਗਾ,’ ਤਾਂ ਜੋ ਤੂੰ ਉਸ ਪ੍ਰਾਰਥਨਾ ਨੂੰ ਸੁਣੇ ਜੋ ਤੇਰਾ ਦਾਸ ਇਸ ਅਸਥਾਨ ਵੱਲ ਕਰੇ।

1 Kings 8:29 (UKJV) That yours eyes may be open toward this house night and day, even toward the place of which you have said, My name shall be there: that you may hearken unto the prayer which your servant shall make toward this place.

27“ਪਰ ਕੀ ਪਰਮੇਸ਼ਵਰ ਸੱਚ-ਮੁੱਚ ਧਰਤੀ ਉੱਤੇ ਵਾਸ ਕਰੇਗਾ? ਵੇਖ ਸਵਰਗ ਸਗੋਂ ਸਵਰਗਾਂ ਦੇ ਸਵਰਗ ਤੈਨੂੰ ਸੰਭਾਲ ਨਹੀਂ ਸਕੇ, ਫਿਰ ਇਹ ਭਵਨ ਜੋ ਮੈਂ ਬਣਾਇਆ ਕਿਵੇਂ ਸਮਾਂ ਸਕਦਾ ਹੈ!

28ਤਦ ਵੀ ਹੇ ਯਾਹਵੇਹ ਮੇਰੇ ਪਰਮੇਸ਼ਵਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਕੇ ਉਸਦੀ ਦੁਹਾਈ ਅਤੇ ਬੇਨਤੀ ਸੁਣ ਲੈ ਅੱਜ ਦੇ ਦਿਨ ਤੇਰਾ ਦਾਸ ਤੇਰੀ ਹਜ਼ੂਰੀ ਵਿੱਚ ਕਰ ਰਿਹਾ ਹੈ।

29ਤੇਰੀਆਂ ਅੱਖਾਂ ਰਾਤ ਦਿਨ ਇਸ ਭਵਨ ਵੱਲ ਖੁਲ੍ਹੀਆਂ ਰਹਿਣ, ਇਸ ਅਸਥਾਨ ਵੱਲ ਜਿਹ ਦੇ ਬਾਰੇ ਤੂੰ ਕਿਹਾ ਸੀ, ‘ਮੇਰਾ ਨਾਮ ਉੱਥੇ ਰਹੇਗਾ,’ ਤਾਂ ਜੋ ਤੂੰ ਉਸ ਪ੍ਰਾਰਥਨਾ ਨੂੰ ਸੁਣੇ ਜੋ ਤੇਰਾ ਦਾਸ ਇਸ ਅਸਥਾਨ ਵੱਲ ਕਰੇ।

30ਆਪਣੇ ਸੇਵਕ ਅਤੇ ਆਪਣੇ ਲੋਕਾਂ ਇਸਰਾਏਲ ਦੀਆਂ ਬੇਨਤੀਆਂ ਨੂੰ ਸੁਣ ਜਦੋਂ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ। ਸਗੋਂ ਆਪਣੇ ਸਵਰਗੀ ਭਵਨ ਵਿੱਚੋਂ ਸੁਣ ਲਈ ਅਤੇ ਸੁਣ ਕੇ ਮਾਫ਼ ਕਰੀਂ।

31“ਜਦੋਂ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਬੁਰਾ ਕਰੇ ਅਤੇ ਉਸ ਤੋਂ ਸਹੁੰ ਖਵਾਈ ਜਾਵੇ ਆ ਕੇ ਅਤੇ ਉਹ ਇਸ ਭਵਨ ਵਿੱਚ ਤੇਰੀ ਜਗਵੇਦੀ ਦੇ ਸਾਹਮਣੇ ਸਹੁੰ ਖਾਧੀ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.