1 ਰਾਜਿਆਂ 8

ਆਪਣੇ ਸੇਵਕ ਅਤੇ ਆਪਣੇ ਲੋਕਾਂ ਇਸਰਾਏਲ ਦੀਆਂ ਬੇਨਤੀਆਂ ਨੂੰ ਸੁਣ ਜਦੋਂ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ। ਸਗੋਂ ਆਪਣੇ ਸਵਰਗੀ ਭਵਨ ਵਿੱਚੋਂ ਸੁਣ ਲਈ ਅਤੇ ਸੁਣ ਕੇ ਮਾਫ਼ ਕਰੀਂ।

1 Kings 8:30 (UKJV) And hearken you to the supplication of your servant, and of your people Israel, when they shall pray toward this place: and hear you in heaven your dwelling place: and when you hear, forgive.

28ਤਦ ਵੀ ਹੇ ਯਾਹਵੇਹ ਮੇਰੇ ਪਰਮੇਸ਼ਵਰ, ਆਪਣੇ ਦਾਸ ਦੀ ਬੇਨਤੀ ਅਤੇ ਅਰਦਾਸ ਵੱਲ ਧਿਆਨ ਕਰ ਕੇ ਉਸਦੀ ਦੁਹਾਈ ਅਤੇ ਬੇਨਤੀ ਸੁਣ ਲੈ ਅੱਜ ਦੇ ਦਿਨ ਤੇਰਾ ਦਾਸ ਤੇਰੀ ਹਜ਼ੂਰੀ ਵਿੱਚ ਕਰ ਰਿਹਾ ਹੈ।

29ਤੇਰੀਆਂ ਅੱਖਾਂ ਰਾਤ ਦਿਨ ਇਸ ਭਵਨ ਵੱਲ ਖੁਲ੍ਹੀਆਂ ਰਹਿਣ, ਇਸ ਅਸਥਾਨ ਵੱਲ ਜਿਹ ਦੇ ਬਾਰੇ ਤੂੰ ਕਿਹਾ ਸੀ, ‘ਮੇਰਾ ਨਾਮ ਉੱਥੇ ਰਹੇਗਾ,’ ਤਾਂ ਜੋ ਤੂੰ ਉਸ ਪ੍ਰਾਰਥਨਾ ਨੂੰ ਸੁਣੇ ਜੋ ਤੇਰਾ ਦਾਸ ਇਸ ਅਸਥਾਨ ਵੱਲ ਕਰੇ।

30ਆਪਣੇ ਸੇਵਕ ਅਤੇ ਆਪਣੇ ਲੋਕਾਂ ਇਸਰਾਏਲ ਦੀਆਂ ਬੇਨਤੀਆਂ ਨੂੰ ਸੁਣ ਜਦੋਂ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ। ਸਗੋਂ ਆਪਣੇ ਸਵਰਗੀ ਭਵਨ ਵਿੱਚੋਂ ਸੁਣ ਲਈ ਅਤੇ ਸੁਣ ਕੇ ਮਾਫ਼ ਕਰੀਂ।

31“ਜਦੋਂ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਬੁਰਾ ਕਰੇ ਅਤੇ ਉਸ ਤੋਂ ਸਹੁੰ ਖਵਾਈ ਜਾਵੇ ਆ ਕੇ ਅਤੇ ਉਹ ਇਸ ਭਵਨ ਵਿੱਚ ਤੇਰੀ ਜਗਵੇਦੀ ਦੇ ਸਾਹਮਣੇ ਸਹੁੰ ਖਾਧੀ,

32ਤਾਂ ਤੂੰ ਸਵਰਗ ਵਿੱਚੋਂ ਸੁਣ ਕੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਇਸ ਤਰ੍ਹਾਂ ਕਰੀ ਕਿ ਬੁਰੇ ਨੂੰ ਦੋਸ਼ੀ ਠਹਿਰਾਵੇਂ ਕਿ ਉਸ ਦੇ ਕੀਤੇ ਨੂੰ ਉਸ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਸ ਦੇ ਧਰਮ ਅਨੁਸਾਰ ਉਸ ਨੂੰ ਬਦਲਾ ਦਿੱਤਾ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.