1 ਰਾਜਿਆਂ 8

“ਜਦੋਂ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਬੁਰਾ ਕਰੇ ਅਤੇ ਉਸ ਤੋਂ ਸਹੁੰ ਖਵਾਈ ਜਾਵੇ ਆ ਕੇ ਅਤੇ ਉਹ ਇਸ ਭਵਨ ਵਿੱਚ ਤੇਰੀ ਜਗਵੇਦੀ ਦੇ ਸਾਹਮਣੇ ਸਹੁੰ ਖਾਧੀ,

1 Kings 8:31 (UKJV) If any man trespass against his neighbour, and an oath be laid upon him to cause him to swear, and the oath come before yours altar in this house:

29ਤੇਰੀਆਂ ਅੱਖਾਂ ਰਾਤ ਦਿਨ ਇਸ ਭਵਨ ਵੱਲ ਖੁਲ੍ਹੀਆਂ ਰਹਿਣ, ਇਸ ਅਸਥਾਨ ਵੱਲ ਜਿਹ ਦੇ ਬਾਰੇ ਤੂੰ ਕਿਹਾ ਸੀ, ‘ਮੇਰਾ ਨਾਮ ਉੱਥੇ ਰਹੇਗਾ,’ ਤਾਂ ਜੋ ਤੂੰ ਉਸ ਪ੍ਰਾਰਥਨਾ ਨੂੰ ਸੁਣੇ ਜੋ ਤੇਰਾ ਦਾਸ ਇਸ ਅਸਥਾਨ ਵੱਲ ਕਰੇ।

30ਆਪਣੇ ਸੇਵਕ ਅਤੇ ਆਪਣੇ ਲੋਕਾਂ ਇਸਰਾਏਲ ਦੀਆਂ ਬੇਨਤੀਆਂ ਨੂੰ ਸੁਣ ਜਦੋਂ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ। ਸਗੋਂ ਆਪਣੇ ਸਵਰਗੀ ਭਵਨ ਵਿੱਚੋਂ ਸੁਣ ਲਈ ਅਤੇ ਸੁਣ ਕੇ ਮਾਫ਼ ਕਰੀਂ।

31“ਜਦੋਂ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਬੁਰਾ ਕਰੇ ਅਤੇ ਉਸ ਤੋਂ ਸਹੁੰ ਖਵਾਈ ਜਾਵੇ ਆ ਕੇ ਅਤੇ ਉਹ ਇਸ ਭਵਨ ਵਿੱਚ ਤੇਰੀ ਜਗਵੇਦੀ ਦੇ ਸਾਹਮਣੇ ਸਹੁੰ ਖਾਧੀ,

32ਤਾਂ ਤੂੰ ਸਵਰਗ ਵਿੱਚੋਂ ਸੁਣ ਕੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਇਸ ਤਰ੍ਹਾਂ ਕਰੀ ਕਿ ਬੁਰੇ ਨੂੰ ਦੋਸ਼ੀ ਠਹਿਰਾਵੇਂ ਕਿ ਉਸ ਦੇ ਕੀਤੇ ਨੂੰ ਉਸ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਸ ਦੇ ਧਰਮ ਅਨੁਸਾਰ ਉਸ ਨੂੰ ਬਦਲਾ ਦਿੱਤਾ ਜਾਵੇ।

33“ਜਦ ਤੇਰੀ ਪਰਜਾ ਇਸਰਾਏਲ ਤੇਰਾ ਪਾਪ ਕਰਨ ਦੇ ਕਾਰਨ ਆਪਣੇ ਵੈਰੀਆਂ ਦੇ ਅੱਗੋਂ ਹਾਰ ਜਾਵੇ ਅਤੇ ਜਦੋਂ ਉਹ ਤੇਰੇ ਵੱਲ ਮੁੜਨ ਅਤੇ ਤੇਰੇ ਨਾਮ ਦੀ ਉਸਤਤ ਕਰਨ ਅਤੇ ਇਸ ਭਵਨ ਵਿੱਚ ਤੇਰੇ ਸਨਮੁੱਖ ਪ੍ਰਾਰਥਨਾ ਅਤੇ ਬੇਨਤੀ ਕਰਨ,

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.