1 ਰਾਜਿਆਂ 8

ਤਾਂ ਤੂੰ ਸਵਰਗ ਵਿੱਚੋਂ ਸੁਣ ਕੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਇਸ ਤਰ੍ਹਾਂ ਕਰੀ ਕਿ ਬੁਰੇ ਨੂੰ ਦੋਸ਼ੀ ਠਹਿਰਾਵੇਂ ਕਿ ਉਸ ਦੇ ਕੀਤੇ ਨੂੰ ਉਸ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਸ ਦੇ ਧਰਮ ਅਨੁਸਾਰ ਉਸ ਨੂੰ ਬਦਲਾ ਦਿੱਤਾ ਜਾਵੇ।

1 Kings 8:32 (UKJV) Then hear you in heaven, and do, and judge your servants, condemning the wicked, to bring his way upon his head; and justifying the righteous, to give him according to his righteousness.

30ਆਪਣੇ ਸੇਵਕ ਅਤੇ ਆਪਣੇ ਲੋਕਾਂ ਇਸਰਾਏਲ ਦੀਆਂ ਬੇਨਤੀਆਂ ਨੂੰ ਸੁਣ ਜਦੋਂ ਉਹ ਇਸ ਸਥਾਨ ਵੱਲ ਪ੍ਰਾਰਥਨਾ ਕਰਨ। ਸਗੋਂ ਆਪਣੇ ਸਵਰਗੀ ਭਵਨ ਵਿੱਚੋਂ ਸੁਣ ਲਈ ਅਤੇ ਸੁਣ ਕੇ ਮਾਫ਼ ਕਰੀਂ।

31“ਜਦੋਂ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਬੁਰਾ ਕਰੇ ਅਤੇ ਉਸ ਤੋਂ ਸਹੁੰ ਖਵਾਈ ਜਾਵੇ ਆ ਕੇ ਅਤੇ ਉਹ ਇਸ ਭਵਨ ਵਿੱਚ ਤੇਰੀ ਜਗਵੇਦੀ ਦੇ ਸਾਹਮਣੇ ਸਹੁੰ ਖਾਧੀ,

32ਤਾਂ ਤੂੰ ਸਵਰਗ ਵਿੱਚੋਂ ਸੁਣ ਕੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਇਸ ਤਰ੍ਹਾਂ ਕਰੀ ਕਿ ਬੁਰੇ ਨੂੰ ਦੋਸ਼ੀ ਠਹਿਰਾਵੇਂ ਕਿ ਉਸ ਦੇ ਕੀਤੇ ਨੂੰ ਉਸ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਸ ਦੇ ਧਰਮ ਅਨੁਸਾਰ ਉਸ ਨੂੰ ਬਦਲਾ ਦਿੱਤਾ ਜਾਵੇ।

33“ਜਦ ਤੇਰੀ ਪਰਜਾ ਇਸਰਾਏਲ ਤੇਰਾ ਪਾਪ ਕਰਨ ਦੇ ਕਾਰਨ ਆਪਣੇ ਵੈਰੀਆਂ ਦੇ ਅੱਗੋਂ ਹਾਰ ਜਾਵੇ ਅਤੇ ਜਦੋਂ ਉਹ ਤੇਰੇ ਵੱਲ ਮੁੜਨ ਅਤੇ ਤੇਰੇ ਨਾਮ ਦੀ ਉਸਤਤ ਕਰਨ ਅਤੇ ਇਸ ਭਵਨ ਵਿੱਚ ਤੇਰੇ ਸਨਮੁੱਖ ਪ੍ਰਾਰਥਨਾ ਅਤੇ ਬੇਨਤੀ ਕਰਨ,

34ਫਿਰ ਤੂੰ ਸਵਰਗ ਤੋਂ ਸੁਣੀ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪਾਂ ਨੂੰ ਮਾਫ਼ ਕਰੀ ਅਤੇ ਉਹਨਾਂ ਨੂੰ ਉਸ ਦੇਸ਼ ਵਿੱਚ ਵਾਪਸ ਲਿਆਵੀਂ ਜਿਹੜਾ ਤੂੰ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.