1 ਰਾਜਿਆਂ 8

“ਜਦ ਤੇਰੀ ਪਰਜਾ ਇਸਰਾਏਲ ਤੇਰਾ ਪਾਪ ਕਰਨ ਦੇ ਕਾਰਨ ਆਪਣੇ ਵੈਰੀਆਂ ਦੇ ਅੱਗੋਂ ਹਾਰ ਜਾਵੇ ਅਤੇ ਜਦੋਂ ਉਹ ਤੇਰੇ ਵੱਲ ਮੁੜਨ ਅਤੇ ਤੇਰੇ ਨਾਮ ਦੀ ਉਸਤਤ ਕਰਨ ਅਤੇ ਇਸ ਭਵਨ ਵਿੱਚ ਤੇਰੇ ਸਨਮੁੱਖ ਪ੍ਰਾਰਥਨਾ ਅਤੇ ਬੇਨਤੀ ਕਰਨ,

1 Kings 8:33 (UKJV) When your people Israel be smitten down before the enemy, because they have sinned against you, and shall return to you, and confess your name, and pray, and make supplication unto you in this house:

31“ਜਦੋਂ ਕੋਈ ਮਨੁੱਖ ਆਪਣੇ ਗੁਆਂਢੀ ਨਾਲ ਬੁਰਾ ਕਰੇ ਅਤੇ ਉਸ ਤੋਂ ਸਹੁੰ ਖਵਾਈ ਜਾਵੇ ਆ ਕੇ ਅਤੇ ਉਹ ਇਸ ਭਵਨ ਵਿੱਚ ਤੇਰੀ ਜਗਵੇਦੀ ਦੇ ਸਾਹਮਣੇ ਸਹੁੰ ਖਾਧੀ,

32ਤਾਂ ਤੂੰ ਸਵਰਗ ਵਿੱਚੋਂ ਸੁਣ ਕੇ ਕੰਮ ਕਰੀਂ ਅਤੇ ਆਪਣੇ ਦਾਸਾਂ ਦਾ ਨਿਆਂ ਇਸ ਤਰ੍ਹਾਂ ਕਰੀ ਕਿ ਬੁਰੇ ਨੂੰ ਦੋਸ਼ੀ ਠਹਿਰਾਵੇਂ ਕਿ ਉਸ ਦੇ ਕੀਤੇ ਨੂੰ ਉਸ ਦੇ ਸਿਰ ਉੱਤੇ ਆਵੇ ਅਤੇ ਧਰਮੀ ਨੂੰ ਧਰਮੀ ਠਹਿਰਾਵੇਂ ਕਿ ਉਸ ਦੇ ਧਰਮ ਅਨੁਸਾਰ ਉਸ ਨੂੰ ਬਦਲਾ ਦਿੱਤਾ ਜਾਵੇ।

33“ਜਦ ਤੇਰੀ ਪਰਜਾ ਇਸਰਾਏਲ ਤੇਰਾ ਪਾਪ ਕਰਨ ਦੇ ਕਾਰਨ ਆਪਣੇ ਵੈਰੀਆਂ ਦੇ ਅੱਗੋਂ ਹਾਰ ਜਾਵੇ ਅਤੇ ਜਦੋਂ ਉਹ ਤੇਰੇ ਵੱਲ ਮੁੜਨ ਅਤੇ ਤੇਰੇ ਨਾਮ ਦੀ ਉਸਤਤ ਕਰਨ ਅਤੇ ਇਸ ਭਵਨ ਵਿੱਚ ਤੇਰੇ ਸਨਮੁੱਖ ਪ੍ਰਾਰਥਨਾ ਅਤੇ ਬੇਨਤੀ ਕਰਨ,

34ਫਿਰ ਤੂੰ ਸਵਰਗ ਤੋਂ ਸੁਣੀ ਅਤੇ ਆਪਣੀ ਪਰਜਾ ਇਸਰਾਏਲ ਦੇ ਪਾਪਾਂ ਨੂੰ ਮਾਫ਼ ਕਰੀ ਅਤੇ ਉਹਨਾਂ ਨੂੰ ਉਸ ਦੇਸ਼ ਵਿੱਚ ਵਾਪਸ ਲਿਆਵੀਂ ਜਿਹੜਾ ਤੂੰ ਉਹਨਾਂ ਦੇ ਪੁਰਖਿਆਂ ਨੂੰ ਦਿੱਤੀ ਸੀ।

35“ਜਦ ਇਸ ਕਾਰਨ ਕਿ ਉਹਨਾਂ ਨੇ ਤੇਰਾ ਪਾਪ ਕੀਤਾ ਹੋਵੇ ਅਤੇ ਅਕਾਸ਼ ਬੰਦ ਹੋ ਜਾਵੇ ਅਤੇ ਵਰਖਾ ਨਾ ਹੋਵੇ ਅਤੇ ਉਹ ਇਸ ਅਸਥਾਨ ਵੱਲ ਬੇਨਤੀ ਕਰਨ ਅਤੇ ਤੇਰੇ ਨਾਮ ਨੂੰ ਮਹਿਮਾ ਅਤੇ ਜਦ ਤੂੰ ਉਹਨਾਂ ਨੂੰ ਦੁੱਖ ਦਿੱਤਾ ਹੋਵੇ ਅਤੇ ਜਦ ਆਪਣੇ ਪਾਪ ਤੋਂ ਮੂੰਹ ਮੋੜਨ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.